ਕਿਹਾ : ਜੇ ਦੋ-ਦੋ ਫੁੱਟ ਪਾਣੀ ’ਚ ਖੜ੍ਹੇ ਹੋ ਕੇ ਫੋਟੋ ਖਿਚਵਾਉਣ ਦਾ ਸੈਸ਼ਨ ਖਤਮ ਹੋ ਗਿਆ ਹੋਵੇ ਤਾਂ ਹੜ੍ਹ ਪੀੜਤਾਂ ਦੀ ਲੈ ਲਓ ਸਾਰ
ਮਾਨਸਾ/ਬਿਊਰੋ ਨਿਊਜ਼ : ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ’ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਦੋ-ਦੋ ਫੁੱਟ ਪਾਣੀ ’ਚ ਖੜ੍ਹੇ ਹੋ ਕੇ ਫੋਟੋਆਂ ਖਿਚਵਾਉਣ ਦਾ ਸੈਸ਼ਨ ਖਤਮ ਹੋ ਗਿਆ ਹੋਵੇ ਤਾਂ ਉਹ ਹੁਣ ਹੜ੍ਹ ਪੀੜਤ ਲੋਕਾਂ ਦੀ ਸਾਰ ਵੀ ਲੈ ਲੈਣ। ਹਰਸਿਮਰਤ ਕੌਰ ਬਾਦਲ ਨੇ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਸਰਕਾਰ ’ਤੇ ਆਰੋਪ ਲਗਾਇਆ ਕਿ ਉਨ੍ਹਾਂ ਨੂੰ ਜਿਸ ਬੰਨ੍ਹ ਦੇ ਟੁੱਟਣ ਦਾ ਖਤਰਾ ਉਹ ਅੱਜ ਸ਼ਨੀਵਾਰ ਸਵੇਰੇ ਟੁੱਟ ਗਿਆ ਹੈ। ਹਰਸਿਮਰਤ ਕੌਰ ਬਾਦਲ ਨੇ 13 ਜੁਲਾਈ ਨੂੰ ਮਾਨਸਾ ਅਤੇ ਫਤਿਹਾਬਾਦ ਦੇ ਬਾਰਡਰ ’ਤੇ ਘੱਗਰ ਦੇ ਬੰਨ੍ਹ ਤੋਂ ਲਾਈਵ ਹੋ ਕੇ ਪ੍ਰਸ਼ਾਸਨ ਨੂੰ ਕਾਲ ਕਰਕੇ ਅਲਰਟ ਕੀਤਾ ਸੀ ਕਿ ਇਸ ਬੰਨ੍ਹ ਵੱਲ ਧਿਆਨ ਦਿੱਤਾ ਜਾਵੇ ਅਤੇ ਇਸ ਨੂੰ ਮਜ਼ਬੂਤ ਕਰਨ ਦੀ ਜਰੂਰਤ ਹੈ। ਪੰ੍ਰਤੂ ਅਫ਼ਸੋਸ ਕਿ ਪੰਜਾਬ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਅੱਜ 4 ਦਿਨ ਬਾਅਦ ਸ਼ਨੀਵਾਰ ਇਹ ਚਾਂਦਪੁਰ ਬੰਨ੍ਹ ਟੁੱਟ ਗਿਆ ਅਤੇ ਮਾਨਸਾ ਜ਼ਿਲ੍ਹੇ ਦੇ ਸਾਰੇ ਇਲਾਕੇ ਵਿਚ ਪਾਣੀ ਭਰ ਗਿਆ, ਜਿਸ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਅਤੇ ਫਸਲਾਂ ਦੀ ਵੱਡੀ ਪੱਧਰ ’ਤੇ ਬਰਬਾਦ ਹੋ ਗਈਆਂ ਹਨ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …