Breaking News
Home / ਪੰਜਾਬ / ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੀਬੀਐਮਬੀ ਨੂੰ ਲਿਖਿਆ ਪੱਤਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੀਬੀਐਮਬੀ ਨੂੰ ਲਿਖਿਆ ਪੱਤਰ

ਹਰਿਆਣਾ-ਰਾਜਸਥਾਨ ’ਤੇ ਵਾਧੂ ਪਾਣੀ ਨਾ ਲੈਣ ਦਾ ਲਗਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਇਕ ਪੱਤਰ ਲਿਖਿਆ ਹੈ, ਜਿਸ ’ਚ ਮਾਨ ਸਰਕਾਰ ਨੇ ਹਰਿਆਣਾ ਅਤੇ ਰਾਜਸਥਾਨ ’ਤੇ ਨਹਿਰਾਂ ਰਾਹੀਂ ਵਾਧੂ ਪਾਣੀ ਨਾ ਲੈਣ ਦਾ ਆਰੋਪ ਲਗਾਇਆ ਹੈ। ਇਸ ਨਾਲ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੰਜਾਬ ਵਿਚ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਵਾਧੂ ਪਾਣੀ ਪਾਕਿਸਤਾਨ ਵੱਲ ਛੱਡਣਾ ਪੈ ਰਿਹਾ ਹੈ। 12 ਜੁਲਾਈ ਨੂੰ ਬੀਬੀਐਮ ਦੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਨਾਲ ਹੋਈ ਮੀਟਿੰਗ ’ਚ ਪੰਜਾਬ ਸਰਕਾਰ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਨਹਿਰਾਂ ਦੇ ਰਾਹੀਂ ਵਾਧੂ ਪਾਣੀ ਲੈਣ ਦੀ ਅਪੀਲ ਕੀਤੀ ਸੀ ਪ੍ਰੰਤੂ ਦੋਵੇਂ ਰਾਜਾਂ ਨੇ ਇਸ ਸਬੰਧੀ ਆਗਿਆ ਨਹੀਂ ਦਿੱਤੀ ਅਤੇ ਨਾ ਹੀ ਹੁਣ ਤੱਕ ਕੋਈ ਜਵਾਬ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਪੱਤਰ ਲਿਖ ਕੇ ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਹਰਿਆਣਾ ਅਤੇ ਰਾਜਸਥਾਨ ਆਰੋਪ ਲਗਾਉਂਦੇ ਹਨ ਕਿ ਪੰਜਾਬ ਵੱਲੋਂ ਪਾਕਿਸਤਾਨ ਨੂੰ ਪਾਣੀ ਛੱਡਿਆ ਜਾ ਰਿਹਾ ਹੈ। ਪ੍ਰੰਤੂ ਅਸਲ ’ਚ ਪਾਕਿਸਤਾਨ ’ਚ ਵੱਲ ਨੂੰ ਕੋਈ ਪਾਣੀ ਨਹੀਂ ਛੱਡਿਆ ਜਾ ਰਿਹਾ। ਪੰਜਾਬ ਸਰਕਾਰ ਨੇ ਕਿਹਾ ਕਿ ਜਦੋਂ ਪੰਜਾਬ ’ਚ ਹੜ੍ਹ ਆਉਂਦੇ ਹਨ ਤਾਂ ਹਰਿਆਣਾ ਅਤੇ ਰਾਜਸਥਾਨ ਵੱਲੋਂ ਆਪਣੀਆਂ ਨਹਿਰਾਂ ਰਾਹੀਂ ਪਾਣੀ ਦੀ ਮੰਗ ਨਹੀਂ ਕੀਤੀ ਜਾਂਦੀ। ਅਜਿਹੀ ਸਥਿਤੀ ’ਚ ਸਤਲੁਜ ਅਤੇ ਬਿਆਸ ਦੇ ਵਾਧੂ ਪਾਣੀ ਨੂੰ ਹੁਸੈਨੀਵਾਲਾ ਬੈਰਾਜ ਦੇ ਰਸਤੇ ਪਾਕਿਸਤਾਨ ’ਚ ਛੱਡਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਬਚਦਾ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …