-3 C
Toronto
Monday, December 22, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫਿਰ ਹੋਏ ਆਹਮੋ-ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫਿਰ ਹੋਏ ਆਹਮੋ-ਸਾਹਮਣੇ

ਪੁਰੋਹਿਤ ਨੇ ਪੀਟੀਯੂ ਦੇ ਵੀਸੀ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਵਾਧੂ ਚਾਰਜ ਸੌਂਪਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਸਿਫਾਰਿਸ਼ਾਂ ਤੋਂ ਉਲਟ ਜਾਂਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹੁਣ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵੀਸੀ ਡਾ. ਸਸ਼ੀਲ ਮਿੱਤਲ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦਾ ਵਾਧੂ ਚਾਰਜ ਸੌਂਪ ਦਿੱਤਾ ਹੈ। ਰਾਜਪਾਲ ਦਾ ਇਹ ਹੁਕਮ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਸਟੇਟ ਯੂਨੀਵਰਸਿਟੀਆਂ ਦੇ ਵੀਸੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਇਹ ਸ਼ਕਤੀਆਂ ਮੁੱਖ ਮੰਤਰੀ ਨੂੰ ਸੌਂਪੇ ਜਾਣ ਦੇ ਆਰਡੀਨੈਂਸ ਦੇ ਲਗਭਗ 2 ਹਫਤਿਆਂ ਬਾਅਦ ਆਇਆ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ 20 ਜੂਨ ਨੂੰ ਪੰਜਾਬ ਯੂਨੀਵਰਸਿਟੀਆਂ ਕਾਨੂੰਨ (ਸੋਧ) ਬਿਲ 2023 ਪਾਸ ਕੀਤਾ ਸੀ। ਜਿਸ ਦੀ ਕਾਨੂੰਨੀ ਪ੍ਰਕਿਰਿਆ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਲ ਚੁੱਕੇ ਸਨ, ਕਿਉਂਕਿ ਬਿਲ ਨੂੰ ਪਾਸ ਹੋਣ ਲਈ ਰਾਜਪਾਲ ਦੀ ਸਹਿਮਤੀ ਦਾ ਇੰਤਜ਼ਾਰ ਹੈ ਇਸ ਲਈ ਉਹ ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਹੋਏ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਨਿਯੁਕਤ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ-ਸਾਹਮਣੇ ਆ ਚੁੱਕੇ ਹਨ।

RELATED ARTICLES
POPULAR POSTS