Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਔਨਲਾਈਨ ਕੀਤੀ ਗੱਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਔਨਲਾਈਨ ਕੀਤੀ ਗੱਲ

ਅੰਮਿ੍ਰਤਸਰ ’ਚ ਐਨ.ਸੀ.ਬੀ. ਦੇ ਦਫਤਰ ਦੀ ਬਿਲਡਿੰਗ ਦਾ ਰੱਖਿਆ ਗਿਆ ਨੀਂਹ ਪੱਥਰ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਵੀਡੀਓ ਕਾਨਫਰਸਿੰਗ ਜ਼ਰੀਏ ਗੱਲਬਾਤ ਹੋਈ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮਿ੍ਰਤਸਰ ਵਿਚ ਖੁੱਲ੍ਹਣ ਜਾ ਰਹੇ ਐਨ.ਸੀ.ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਦਫਤਰ ਦੀ ਬਿਲਡਿੰਗ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਔਨਲਾਈਨ ਹੀ ਹੋਈ ਹੈ। ਜਿਸ ਵਿਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਭਾਗ ਲਿਆ। ਗ੍ਰਹਿ ਮੰਤਰੀ ਨੇ ਇਸ ਦੌਰਾਨ ਹਰ ਸੂਬੇ ਨੂੰ ਗੱਲਬਾਤ ਕਰਨ ਲਈ ਪੰਜ ਮਿੰਟ ਦਾ ਸਮਾਂ ਦਿੱਤਾ। ਇਹ ਸਮਾਗਮ ਐਨ.ਸੀ.ਬੀ. ਵਲੋਂ ਆਯੋਜਿਤ ਕੀਤਾ ਗਿਆ ਸੀ। ਇਸਦੇ ਚੱਲਦਿਆਂ ਡਰੱਗ ਦੇ ਮਾਮਲੇ ਵਿਚ ਚਰਚਾ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੌਰਾਨ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਹੋ ਰਹੀ ਡਰੱਗ ਦੀ ਤਸਕਰੀ ਸਬੰਧੀ ਆਪਣੀ ਗੱਲ ਰੱਖੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਨਸ਼ੇ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ਵਿਸ਼ੇ ’ਤੇ ਖੇਤਰੀ ਕਾਨਫਰੰਸ ਵਿਚ ਬੋਲਦਿਆਂ ਕਿਹਾ ਕਿ ਪਿਛਲੇ ਇਕ ਸਾਲ ਵਿਚ 10 ਲੱਖ ਕਿਲੋਗ੍ਰਾਮ ਦੇ ਕਰੀਬ ਨਸ਼ਾ ਨਸ਼ਟ ਕੀਤਾ ਗਿਆ ਹੈ, ਜਿਸ ਦੀ ਕੀਮਤ 12 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁੱਲ 1,44,000 ਕਿਲੋਗ੍ਰਾਮ ਤੋਂ ਵੱਧ ਨਸ਼ੇ ਨਸ਼ਟ ਕੀਤੇ ਗਏ ਹਨ। ਇਹ ਔਨਲਾਈਨ ਸਮਾਗਮ ਸਵੇਰੇ ਸਵਾ 10 ਵਜੇ ਦੇ ਕਰੀਬ ਸ਼ੁਰੂ ਹੋਇਆ ਸੀ। ਜਿਸ ਵਿਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀ ਅਤੇ ਕੇਂਦਰੀ ਸਾਸ਼ਿਤ ਸੂਬਿਆਂ ਦੇ ਉਪ ਰਾਜਪਾਲਾਂ ਨੇ ਵੀ ਭਾਗ ਲਿਆ।

 

Check Also

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ …