Breaking News
Home / ਪੰਜਾਬ / ਫਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ; 23 ਜੁਲਾਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

ਫਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ; 23 ਜੁਲਾਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ 23 ਜੁਲਾਈ 2023 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਇਸਦਾ ਨੀਂਹ ਪੱਥਰ ਰੱਖਣਗੇ। ਮੀਡੀਆ ਰਿਪੋਰਟਾਂ ਅਨੁਸਾਰ ਇਹ ਅਹਿਮ ਜਾਣਕਾਰੀ ਭਾਜਪਾ ਦੀ ਸੂਬਾ ਸਕੱਤਰ ਸੁਨੀਤਾ ਗਰਗ ਵਲੋਂ ਕੋਟਕਪੂਰਾ ਸਥਿਤ ਆਪਣੀ ਰਿਹਾਇਸ਼ ’ਤੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੇਢ ਸਾਲ ਪਹਿਲਾਂ ਫਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖਿਆ ਜਾਣਾ ਸੀ, ਪਰ ਇਹ ਨੀਂਹ ਪੱਥਰ ਹੁਣ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀਜੀਆਈ ਦੇ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਨੂੰ 2019 ਵਿੱਚ ਮਨਜ਼ੂਰੀ ਮਿਲੀ ਸੀ। 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਏ ਜਾ ਰਹੇ 400 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦੀ ਸਥਾਪਨਾ ਨਾਲ ਫਿਰੋਜ਼ਪੁਰ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਪੀਜੀਆਈ ਕੇਂਦਰ ਦੀ ਸਥਾਪਨਾ ਨਾਲ ਨਾ ਸਿਰਫ਼ ਫਿਰੋਜ਼ਪੁਰ ਬਲਕਿ ਪੂਰੇ ਮਾਲਵੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਦੱਸਣਾ ਬਣਦਾ ਹੈ ਕਿ ਡੇਢ ਸਾਲ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਵਾਪਸ ਮੁੜਨਾ ਪੈ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ।

Check Also

ਐਸਜੀਪੀਸੀ ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼

ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ ਅੰਮਿ੍ਰਤਸਰ/ਬਿਊਰੋ …