ਹਰਿਦੁਆਰ ’ਚ ਖਤਰੇ ਦੇ ਨਿਸ਼ਾਨ ਦੇ ਨੇੜੇ ਗੰਗਾ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਕਾਇਸ ਪਿੰਡ ਵਿਚ ਅੱਜ ਸੋਮਵਾਰ ਸਵੇਰੇ ਬੱਦਲ ਫਟ ਗਿਆ। ਇਸ ਬੱਦਲ ਫਟਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 3 ਵਿਅਕਤੀਆਂ ਦੀ ਸਿਹਤ ਨੂੰ ਨੁਕਸਾਨ ਪਹੁੰਚਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 9 ਗੱਡੀਆਂ ਵੀ ਪਾਣੀ ਵਿਚ ਰੁੜ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਵਿਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਉਧਰ ਦੂਜੇ ਪਾਸੇ ਉਤਰਾਖੰਡ ਅਤੇ ਉਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਹੁਣ ਗੰਗਾ ਨਦੀ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਹਰਿਦੁਆਰ ਵਿਚ ਗੰਗਾ ਨਦੀ ਦੇ ਪਾਣੀ ਦਾ ਪੱਧਰ 293.15 ਮੀਟਰ ਦਰਜ ਕੀਤਾ ਗਿਆ, ਜਦਕਿ ਖਤਰੇ ਦਾ ਨਿਸ਼ਾਨ 294 ਮੀਟਰ ਹੈ। ਗੰਗਾ ਨਦੀ ਦੇ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਹਿਮਾਚਲ, ਉਤਰਾਖੰਡ, ਪੱਛਮੀ ਉਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ ਸਣੇ ਕਈ ਹੋਰ ਸੂਬਿਆਂ ਵਿਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …