1.6 C
Toronto
Thursday, November 27, 2025
spot_img
Homeਪੰਜਾਬਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹੁੰਚੀ ਐਨ.ਡੀ.ਆਰ.ਐਫ. ਅਤੇ ਫੌਜ

ਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹੁੰਚੀ ਐਨ.ਡੀ.ਆਰ.ਐਫ. ਅਤੇ ਫੌਜ

ਜਾਨ ਮਾਲ ਦੀ ਸੁਰੱਖਿਆ ਲਈ ਜੁਟਣਗੀਆਂ ਟੀਮਾਂ
ਮਾਨਸਾ/ਬਿਊਰੋ ਨਿਊਜ਼
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਅਤੇ ਸਰਦੂਲਗੜ੍ਹ ਵਿਚ ਘੱਗਰ ਵਿਚ ਪਾੜ ਪੈਣ ਕਰਕੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਘੱਗਰ ਦੇ ਪਾਣੀ ਨੇ ਹਜ਼ਾਰਾਂ ਏਕੜ ਫਸਲ ਬਰਬਾਦ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀ ਬਚਾਅ ਕਾਰਜਾਂ ਵਿਚ ਲਗਾਤਾਰ ਜੁਟੇ ਹੋਏ ਹਨ। ਇਸੇ ਦੌਰਾਨ ਰੈਸਕਿਊ ਅਪਰੇਸ਼ਨ ਦੇ ਲਈ ਐਨ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਐਨ.ਡੀ.ਆਰ.ਐਫ. ਦੀ ਮੱਦਦ ਲਈ ਜਾ ਰਹੀ ਹੈ। ਉਥੇ ਸਮਾਜਸੇਵੀ ਜਥੇਬੰਦੀਆਂ ਵਲੋਂ ਪੀੜਤ ਲੋਕਾਂ ਲਈ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਪਸ਼ੂਆਂ ਲਈ ਵੀ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੇ ਬਚਾਅ ਅਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੌਜ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਤਾਂ ਕਿ ਕੋਈ ਜਾਨੀ ਨੁਕਸਾਨ ਨਾ ਹੋਵੇ। ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਘੱਗਰ ਵਿਚ ਪਿਆ ਪਾੜ ਬੰਦ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES
POPULAR POSTS