Breaking News
Home / ਪੰਜਾਬ / ਵਿਜੇ ਸਾਂਪਲਾ ਨੇ ਨੈਸ਼ਨਲ ਐਸ ਸੀ ਕਮਿਸ਼ਨ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਵਿਜੇ ਸਾਂਪਲਾ ਨੇ ਨੈਸ਼ਨਲ ਐਸ ਸੀ ਕਮਿਸ਼ਨ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਬਣਾ ਸਕਦੀ ਹੈ ਸਾਂਪਲਾ ਨੂੰ ਉਮੀਦਵਾਰ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਨੈਸ਼ਨਲ ਐਸ ਸੀ ਕਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ ਅਤੇ ਉਹ ਲੋਕ ਸਭਾ ਚੋਣ ਲੜ ਸਕਦੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਵਿਜੇ ਸਾਂਪਲਾ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ ਜਦਕਿ ਕੇਂਦਰ ’ਚ ਪੰਜਾਬ ਦੀ ਅਗਵਾਈ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਕੀਤੀ ਜਾ ਰਹੀ ਅਤੇ ਉਹ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਭਾਜਪਾ ਹਾਈ ਕਮਾਂਡ ਨੇ ਵਿਜੇ ਸਾਂਪਲਾ ਨੂੰ ਐਸ ਕਮਿਸ਼ਨ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਦੌਰਾਨ ਵੀ ਵਿਜੇ ਸਾਂਪਲਾ ਨੂੰ ਅਮਿਤ ਸ਼ਾਹ ਦੇ ਕਾਫੀ ਨੇੜੇ ਦੇਖਿਆ ਗਿਆ ਸੀ। ਹੁਸ਼ਿਆਰਪੁਰ ’ਚ ਵਿਜੇ ਸਾਂਪਲਾ ਦੇ ਪੋਸਟਰ ਵੀ ਲੱਗੇ ਹੋਏ ਦੇਖੇ ਜਾ ਸਕਦੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਿਜੇ ਸਾਂਪਲਾ ਨੂੰ ਭਾਜਪਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਪੰਜਾਬ ਭਾਜਪਾ ’ਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਸਮੇਂ ਬਦਲਿਆ ਵੀ ਜਾ ਸਕਦਾ ਹੈ। ਉਨ੍ਹਾਂ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਇਹ ਲਗਭਗ ਤਹਿ ਮੰਨਿਆ ਜਾ ਰਿਹਾ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਮੰਤਰੀ ਮੰਡਲ ’ਚ ਜਗ੍ਹਾ ਦਿੱਤੀ ਜਾ ਸਕਦੀ ਹੈ।

 

 

 

Check Also

ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ ਉਡਾਣਾਂ ਜਲਦੀ ਹੀ ਹੋਣਗੀਆਂ ਸ਼ੁਰੂ

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕਰਕੇ ਬਣਾਈ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ …