ਕਿਹਾ, ‘ਆਪ’ ਕਿਸੇ ਨੂੰ ਅਹੁਦੇ ਦਾ ਲਾਲਚ ਦੇ ਕੇ ਪਾਰਟੀ ‘ਚ ਸ਼ਾਮਲ ਨਹੀਂ ਕਰਦੀ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਵੜੈਚ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦੀ ਸੋਚ ਅੱਜ ਵੀ ਆਮ ਆਦਮੀ ਪਾਰਟੀ ਨਾਲ ਜੁੜੀ ਹੈ। ਇਹ ਗੱਲ ਵੱਖਰੀ ਹੈ ਕਿ ਕਿਸੇ ਮਜਬੂਰੀ ਦੇ ਚੱਲਦਿਆਂ ਡਾ. ਸਿੱਧੂ ਨੂੰ ਕਾਂਗਰਸ ਵਿੱਚ ਜਾਣਾ ਪੈ ਰਿਹਾ ਹੈ। ਬੈਂਸ ਭਰਾ ਜੋ ਪੰਜਾਬ ਦੇ ਹੱਕ ਵਿੱਚ ਹਨ, ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਦਾ ਸਹੀ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੀ ਉਸ ਗੱਲ ਨੂੰ ਵੀ ਸਿਰੇ ਤੋਂ ਖਾਰਜ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ‘ਆਪ’ ਵੱਲੋਂ ਡਿਪਟੀ ਸੀ.ਐਮ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ। ਵੜੈਚ ਨੇ ਕਿਹਾ ਕੇ ਆਮ ਆਦਮੀ ਪਾਰਟੀ ਕਦੇ ਵੀ ਕਿਸੇ ਨੂੰ ਅਜਿਹਾ ਲਾਲਚ ਜਾਂ ਅਹੁਦਾ ਦੇ ਕੇ ਪਾਰਟੀ ਵਿੱਚ ਸ਼ਾਮਲ ਨਹੀਂ ਕਰਦੀ। ਹੁਣ ਇਹ ਜ਼ਰੂਰ ਲੱਗ ਰਿਹਾ ਹੈ ਕਿ ਮੈਡਮ ਸਿੱਧੂ ਨੂੰ ਕਾਂਗਰਸ ਨੇ ਕੋਈ ਵੱਡਾ ਲਾਲਚ ਦਿੱਤਾ ਹੋਵੇਗਾ ਜਿਸ ਕਰਕੇ ਉਨ੍ਹਾਂ ਕਾਂਗਰਸ ਵਿਚ ਜਾਣ ਦਾ ਫੈਸਲਾ ਕੀਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …