ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਇਕੱਲਿਆਂ ਲੋਕ ਸਭਾ ਚੋਣਾਂ 2024 ਦੇ ਮੈਦਾਨ ਵਿਚ ਉਤਰੇਗੀ ਅਤੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ। ਇਹ ਗੱਲ ਦੁਹਰਾਉਂਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਬੋਹਰ ਵਿਚ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਹੁਣ ਤੋਂ ਹੀ ਚੋਣਾਂ ਸਬੰਧੀ ਤਿਆਰੀਆਂ ਵਿਚ ਜੁਟ ਜਾਣ। ਉਨ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਦੀ ਜਨਤਾ ਪ੍ਰੇਸ਼ਾਨ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਚੋਣ ਗਠਜੋੜ ਲੰਮਾ ਸਮਾਂ ਚੱਲਦਾ ਰਿਹਾ, ਪਰ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ। ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੜੀਆਂ ਸਨ ਅਤੇ ਪਾਰਟੀ ਸਿਰਫ ਤਿੰਨ ਸੀਟਾਂ ਹੀ ਜਿੱਤ ਸਕੀ ਅਤੇ ਇਕ ਸੀਟ ਬਸਪਾ ਦੇ ਹਿੱਸੇ ਆਈ ਸੀ।