Breaking News
Home / ਪੰਜਾਬ / ਸਰਕਾਰੀ ਸਕੂਲਾਂ ’ਚ ਦਾਖਲਾ ਨਾ ਵਧਾਉਣ ਵਾਲੇ ਪਿ੍ਰੰਸੀਪਲਾਂ ਨੂੰ ਜਾਰੀ ਹੋਏ ਕਾਰਨ ਦੱਸੋ ਨੋਟਿਸ

ਸਰਕਾਰੀ ਸਕੂਲਾਂ ’ਚ ਦਾਖਲਾ ਨਾ ਵਧਾਉਣ ਵਾਲੇ ਪਿ੍ਰੰਸੀਪਲਾਂ ਨੂੰ ਜਾਰੀ ਹੋਏ ਕਾਰਨ ਦੱਸੋ ਨੋਟਿਸ

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ 10 ਫੀਸਦੀ ਦਾਖਲਾ ਵਧਾਉਣ ਦਾ ਮਿੱਥਿਆ ਸੀ ਟੀਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਦਿੱਤੇ ਗਏ ਟੀਚੇ ਅਨੁਸਾਰ ਸਰਕਾਰੀ ਸਕੂਲਾਂ ’ਚ ਬੱਚਿਆਂ ਦਾ ਦਾਖਲਾ ਨਹੀਂ ਵਧਾ ਸਕੇ। ਬਠਿੰਡਾ ਜ਼ਿਲ੍ਹੇ ਦੇ ਸੰਗਤ ਬਲਾਕ ਦੇ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਨੇ 6 ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਸਾਲ ਦੇ ਸ਼ੁਰੂ ’ਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ’ਚ ਬੱਚਿਆਂ ਦਾ ਦਾਖਲਾ 10 ਫੀਸਦੀ ਵਧਾਉਣ ਦਾ ਟੀਚਾ ਮਿੱਥਿਆ ਸੀ। ਦਾਖਲਿਆਂ ਦੀ ਸਮੀਖਿਆਂ ਦੇ ਲਈ 30 ਜੂਨ ਨੂੰ ਜ਼ਿਲ੍ਹਾ ਐਜੂਕੇਸ਼ਨ ਅਫ਼ਸਰ ਨੇ ਅੰਕੜਿਆਂ ਨੂੰ ਖੰਗਾਲਿਆ ਤਾਂ ਬਠਿੰਡਾ ਜ਼ਿਲ੍ਹੇ ਦੇ ਸੰਗਤ ਬਲਾਕ ਦੇ ਸਰਕਾਰੀ ਸਕੂਲਾਂ ’ਚ ਦਾਖਲੇ ਦਾ ਟੀਚਾ ਕਾਫ਼ੀ ਘੱਟ ਦੇਖਿਆ ਗਿਆ। ਨੋਟਿਸ ’ਚ ਕਿਹਾ ਗਿਆ ਹੈ ਕਿ ਅੰਕੜਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਤੁਸੀਂ ਦਾਖਲਾ ਵਧਾਉਣ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਅਤੇ ਨਾ ਹੀ ਕੋਈ ਢੁਕਵਾਂ ਕਦਮ ਚੁੱਕਿਆ ਹੈ। ਨੋਟਿਸ ਅਨੁਸਾਰ ਸਰਕਾਰੀ ਸਕੂਲਾਂ ਦੇ ਇੰਚਾਰਜਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਨੋਟਿਸ ਦੇ 10 ਦਿਨਾਂ ਮਗਰੋਂ ਤੁਸੀਂ ਦਾਖਲਾ ਪੂਰਾ ਕਰ ਲੈਂਦੇ ਹੋ ਤਾਂ ਇਹ ਕਾਰਨ ਦੱਸੋ ਨੋਟਿਸ ਰੱਦ ਹੋ ਜਾਵੇਗਾ ਅਤੇ ਜੇਕਰ ਦਾਖਲਾ ਪੂਰਾ ਨਹੀਂ ਹੁੰਦਾ ਤਾਂ ਤੁਹਾਡੇ ਖਿਲਾਫ਼ ਅਨੁਸਾਸਨੀ ਕਾਰਵਾਈ ਕੀਤੀ ਜਾਵੇਗੀ। ਨੋਟਿਸ ਦਾ 10 ਦਿਨਾਂ ਦੇ ਅੰਦਰ ਜਵਾਬ ਨਾ ਦੇਣ ਦੀ ਸੂਰਤ ’ਚ ਪਿ੍ਰੰਸੀਪਲਾਂ ਦਾ ਇਨਕਰੀਮੈਂਟ ਰੋਕਣ ਜਾਂ ਘੱਟ ਕਰਨ ਸਮੇਤ ਪ੍ਰਮੋਸ਼ਨ ਵੀ ਰੁਕ ਸਕਦੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …