Breaking News
Home / ਭਾਰਤ / ਮਨੀਪੁਰ ’ਚ ਦੋ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ ਗਰਮਾਇਆ

ਮਨੀਪੁਰ ’ਚ ਦੋ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ ਗਰਮਾਇਆ

ਮਨੀਪੁਰ ’ਚ ਦੋ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ ਗਰਮਾਇਆ
ਸੁਪਰੀਮ ਕੋਰਟ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਮਨੀਪੁਰ ਵਿਚ ਭੀੜ ਵਲੋਂ ਦੋ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਸੜਕ ’ਤੇ ਘੁਮਾਉਣ ਦੀ ਖਬਰ ਸਾਹਮਣੇ ਆਈ ਹੈ। ਇਹ ਮੰਦਭਾਗੀ ਘਟਨਾ ਲੰਘੀ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕਾਂਗਪੋਕਪੀ ਜ਼ਿਲ੍ਹੇ ਵਿਚ ਹੋਈ। ਇਸਦਾ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਘਟਨਾ ਦੇ ਵਿਰੋਧ ਵਿਚ ਮਨੀਪੁਰ ਦੇ ਚੂੜਾਚਾਂਦਪੁਰ ਵਿਚ ਰੋਸ ਪ੍ਰਦਰਸ਼ਨ ਵੀ ਸ਼ੁਰੂ ਹੋ ਗਿਆ ਹੈ। ਹਜ਼ਾਰਾਂ ਵਿਅਕਤੀ ਕਾਲੇ ਕੱਪੜੇ ਪਹਿਨ ਕੇ ਇਕੱਠੇ ਹੋ ਗਏ ਅਤੇ ਆਰੋਪੀਆਂ ਦੀ ਗਿ੍ਰਫਤਾਰੀ ਦੀ ਮੰਗ ਕਰ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਬੀਰੇਨ ਸਿੰਘ ਨੇ ਕਿਹਾ ਕਿ ਸਾਈਬਲ ਸੈਲ ਨੂੰ ਵੀਡੀਓ ਵੈਰੀਫਾਈ ਕਰਨ ਲਈ ਕਿਹਾ ਗਿਆ ਹੈ। ਸਰਕਾਰ ਅਪਰਾਧੀਆਂ ਲਈ ਸਖਤ ਸਜ਼ਾ ’ਤੇ ਵਿਚਾਰ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਅਰੋਪੀ ਨੂੰ ਗਿ੍ਰਫਤਾਰ ਵੀ ਕਰ ਲਿਆ ਗਿਆ ਹੈ।  ਮਨੀਪੁਰ ਵਿਚ ਮਹਿਲਾਵਾਂ ਨਾਲ ਹੋਈ ਅਸ਼ਲੀਲ ਹਰਕਤ ਸੰਬੰਧੀ ਭਾਰਤ ਦੇ ਮਾਨਯੋਗ ਮੁੱਖ ਜੱਜ ਡੀ.ਵਾਈ. ਚੰਦਰਚੂੜ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਪ੍ਰਦਾਇਕ ਝਗੜੇ ਦੇ ਖ਼ੇਤਰ ਵਿਚ ਮਹਿਲਾਵਾਂ ਦੀ ਵਰਤੋਂ ਕਰਨਾ ਬੇਹੱਦ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਵੀਡੀਓ ਸਾਹਮਣੇ ਆਏ ਹਨ ਉਹ ਸਾਨੂੰ ਪਰੇਸ਼ਾਨ ਕਰ ਰਹੇ ਹਨ। ਜੇਕਰ ਸਰਕਾਰ ਕਾਰਵਾਈ ਨਹੀਂ ਕਰੇਗੀ ਤਾਂ ਅਸੀਂ ਕਰਾਂਗੇ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਅਸਲ ਵਿਚ ਕਦਮ ਚੁੱਕੇ ਅਤੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸੰਵਿਧਾਨਿਕ ਲੋਕਤੰਤਰ ਵਿਚ ਇਹ ਘਟਨਾ ਨਾ ਸਹਿਣਯੋਗ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਰੋਪੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸੇ ਦੌਰਾਨ ਰਾਜ ਸਭਾ ਵਿਚ ਮਨੀਪੁਰ ਘਟਨਾ ਬਾਰੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮਨੀਪੁਰ ਸੜ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਦੇ ਬਾਹਰ ਬਿਆਨ ਦੇ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਮਹਿਲਾਵਾਂ ’ਤੇ ਜਿਨਸੀ ਹਮਲੇ ਦੀ ਵਾਪਰੀ ਘਿਨੌਣੀ ਕਾਰਵਾਈ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਕਿ  ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ’ਤੇ ਵੱਡਾ ਕਲੰਕ ਹੈ।

Check Also

ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ

ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …