Breaking News
Home / ਪੰਜਾਬ / ਕਰਤਾਰਪੁਰ ਸਾਹਿਬ ਕੌਰੀਡੋਰ ਦੇ ਨੇੜੇ ਫੈਂਸਿੰਗ ਪਾਣੀ ’ਚ ਡੁੱਬੀ

ਕਰਤਾਰਪੁਰ ਸਾਹਿਬ ਕੌਰੀਡੋਰ ਦੇ ਨੇੜੇ ਫੈਂਸਿੰਗ ਪਾਣੀ ’ਚ ਡੁੱਬੀ

ਮਾਝਾ ਖੇਤਰ ’ਚ ਵੀ ਖਤਰਾ ਵਧਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਉਜ ਡੈਮ ਵਿਚੋਂ ਰਾਵੀ ਦਰਿਆ ’ਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਮਾਝਾ ਦੇ ਕਈ ਖੇਤਰਾਂ ਲਈ ਵੀ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਅੰਮਿ੍ਰਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ਵਿਚ ਇਸਦਾ ਅਸਰ ਹੋਵੇਗਾ। ਇਸਦੇ ਚੱਲਦਿਆਂ ਮਾਝਾ ਦੇ ਤਿੰਨ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਨੇ ਅਲਰਟ ਵੀ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਹਿ ਦਿੱਤਾ ਗਿਆ ਹੈ। ਇਸੇ ਦੌਰਾਨ ਡੇਰਾ ਬਾਬਾ ਨਾਨਕ ਵਿਚ ਬਣੇ ਕਰਤਾਰਪੁਰ ਕੌਰੀਡੋਰ ਦੇ ਨੇੜੇ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ ਸਰਹੱਦ ’ਤੇ ਫੈਂਸਿੰਗ ਪਾਣੀ ਵਿਚ ਡੁੱਬ ਗਈ ਹੈ। ਪਾਕਿਸਤਾਨ ਵਿਚ ਬਣੇ ਇਕ ਧੁੱਸੀ ਬੰਨ ਦੇ ਟੁੱਟਣ ਦੀ ਜਾਣਕਾਰੀ ਵੀ ਮਿਲੀ ਹੈ। ਇਸਦੇ ਚੱਲਦਿਆਂ ਬੀ.ਐਸ.ਐਫ. ਹਾਲਾਤ ’ਤੇ ਨਜ਼ਰ ਰੱਖ ਰਹੀ ਹੈ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਰਕੇ ਗੁਰਦਾਸਪੁਰ ਦੇ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਨੇ ਇਨ੍ਹਾਂ ਇਲਾਕਿਆਂ ਵਿਚ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਵੀ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਕੋਈ ਖਤਰਾ ਨਹੀਂ ਹੈ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …