17.6 C
Toronto
Sunday, August 9, 2026
spot_img
Homeਭਾਰਤਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ 'ਚ ਸ਼ਾਮਲ

ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ ‘ਚ ਸ਼ਾਮਲ

ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ ‘ਚ ਸ਼ਾਮਲਕੈਪਟਨ ਅਮਰਿੰਦਰ ਨਾਲ ਗਏ ਰਾਹੁਲ ਗਾਂਧੀ ਨੂੰ ਮਿਲਣ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਤੇ ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੋਵਾਂ ਨੇ ਕਾਂਗਰਸ ਦਾ ਹੱਥ ਫੜਿਆ ਹੈ। ਇਸ ਦੌਰਾਨ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ। ਇਸ ਤੋਂ ਬਾਅਦ ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਰਾਹੁਲ ਗਾਂਧੀ ਨੂੰ ਵੀ ਮਿਲਣ ਗਏ।
ਕੁੱਝ ਦਿਨ ਪਹਿਲਾਂ ਪਰਗਟ ਸਿੰਘ ਤੇ ਡਾ. ਨਵਜੋਤ ਕੌਰ ਸਿੱਧੂ ਦੀ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਵਿਚ ਦੋਵਾਂ ਨੇਤਾਵਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ ਸੀ। ਪਰਗਟ ਸਿੰਘ ਤੇ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿਚ ਜਾਣ ਦੇ ਫੈਸਲੇ ਦੇ ਨਾਲ ਹੀ ਸਿੱਧੂ ਵੱਲੋਂ ਬਣਾਏ ਆਵਾਜ਼-ਏ-ਪੰਜਾਬ ਫਰੰਟ ਦਾ ਵਜੂਦ ਖਤਮ ਹੋ ਗਿਆ ਹੈ। ਇਸ ਤੋਂ ਪਹਿਲਾਂ ਬੈਂਸ ਭਰਾ ਅਵਾਜ਼-ਏ-ਪੰਜਾਬ ਫਰੰਟ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਚੁੱਕੇ ਹਨ।

RELATED ARTICLES
POPULAR POSTS