ਕੌਰੀਡੋਰ ਦੇ ਰਸਤੇ ‘ਚ ਭਰਿਆ ਰਾਵੀ ਦਰਿਆ ਦਾ ਪਾਣੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਵਿਚ ਉਝ ਅਤੇ ਰਾਵੀ ਦਰਿਆ ਦੇ ਪਾਣੀ ਨੇ ਮਾਝਾ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਧੁੱਸੀ ਬੰਨ੍ਹ ਟੁੱਟਣ ਕਰਕੇ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਇਸਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਤਾਰਪੁਰ ਸਾਹਿਬ ਕੌਰੀਡੌਰ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪਾਕਿਸਤਾਨ ਵਲੋਂ ਇਹ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤਿਆਰ ਹੈ। ਇਸਦੇ ਚੱਲਦਿਆਂ ਮਾਝਾ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਪ੍ਰਸ਼ਾਸਨ ਨੇ ਅਲਰਟ ਵੀ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਹਿ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਬੀ.ਐਸ.ਐਫ. ਹਾਲਾਤ ‘ਤੇ ਨਜ਼ਰ ਰੱਖ ਰਹੀ ਹੈ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਰਕੇ ਗੁਰਦਾਸਪੁਰ ਦੇ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਨੇ ਇਨ੍ਹਾਂ ਇਲਾਕਿਆਂ ਵਿਚ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਵੀ ਕਰਤਾਰਪੁਰ ਕੌਰੀਡੋਰ ਨੂੰ ਖਤਰਾ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ।
Check Also
ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਨੌਕਰੀ ਲੱਭਣਾ ਹੋਇਆ ਔਖਾ
ਵਿਦਿਆਰਥੀਆਂ ਨੂੰ ਆਪਣਾ ਖਰਚਾ ਕੱਢਣਾ ਵੀ ਹੋਇਆ ਮੁਸ਼ਕਲ ਓਟਾਵਾ/ਬਿਊਰੋ ਨਿਊਜ਼ : ਕੈਨੋੇਡਾ ਵਿਚ ਭਾਰਤੀ ਵਿਦਿਆਰਥੀਆਂ …