ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਅਫਸੋਸ ਕਰਨ ਪਹੁੰਚੇ
ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਦੋ ਵਾਰ ਕੇਰਲਾ ਦੇ ਮੁੱਖ ਮੰਤਰੀ ਰਹੇ ਓਮਨ ਚਾਂਡੀ ਦਾ ਬੰਗਲੁਰੂ ਵਿਚ ਦੇਹਾਂਤ ਹੋ ਗਿਆ।
ਸਾਬਕਾ ਮੁੱਖ ਮੰਤਰੀ ਦੀ ਮੌਤ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਾਂਡੀ ਓਮਨ ਨੇ ਸਾਂਝੀ ਕੀਤੀ। ਚਾਂਡੀ (79) ਨੇ ਬੰਗਲੁਰੂ ਦੇ ਪ੍ਰਾਈਵੇਟ ਹਸਪਤਾਲ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਦਾ ਕੁਝ ਮਹੀਨਿਆਂ ਤੋਂ ਬੰਗਲੂਰੂ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂਆਂ ਸੋਨੀਆ ਤੇ ਰਾਹੁਲ ਗਾਂਧੀ ਨੇ ਬੰਗਲੂਰੂ ਵਿਚ ਹੀ ਚਾਂਡੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਵੀ ਹਾਜ਼ਰ ਸਨ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਵੀ ਚਾਂਡੀ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ। ਚਾਂਡੀ ਕੁੱਲ ਸੱਤ ਸਾਲ ਲਈ (2004-2006 ਤੇ 2011-16) ਦੋ ਵਾਰ ਕੇਰਲਾ ਦੇ ਮੁੱਖ ਮੰਤਰੀ ਰਹੇ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ, ਕਈ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਹੋਰਾਂ ਨੇ ਚਾਂਡੀ ਦੇ ਦੇਹਾਂਤ ‘ਤੇ ਅਫ਼ਸੋਸ ਪ੍ਰਗਟਾਇਆ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …