ਰਿਚਮੰਡ (ਅਮਰੀਕਾ)/ਬਿਊਰੋ ਨਿਊਜ਼
ਵਰਜੀਨੀਆ ਦੇ ਗਵਰਨਰ ਗਲੇਨ ਯੰਗਕਿਨ ਨੇ ਭਾਰਤੀ-ਅਮਰੀਕੀ ਡਾਕਟਰ ਬਿਮਲਜੀਤ ਸਿੰਘ ਸੰਧੂ ਨੂੰ ਸਿਹਤ ਖੇਤਰ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦੇ ਲਈ ਨਿਯੁਕਤ ਕੀਤਾ ਹੈ। ਸੰਧੂ ਨੇ ‘ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ’ ਦੇ ਬੋਰਡ ਮੈਂਬਰ ਵਜੋਂ ਸਹੁੰ ਚੁੱਕੀ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ ਸਿਹਤ ਪ੍ਰਣਾਲੀ, ਮੈਡੀਕਲ ਸਕੂਲ, ਨਰਸਿੰਗ ਸਕੂਲ ਅਤੇ ਫਾਰਮੇਸੀ ਸਕੂਲ ਦੇ ਸਮੁੱਚੇ ਸੰਚਾਲਨ ਦੀ ਨਿਗਰਾਨੀ ਕਰਨ ਲਈ ਜ਼ਿੰਮੇਵਾਰ ਹੈ। ਫਰੀਦਕੋਟ ਜ਼ਿਲ੍ਹੇ ਦੇ ਵਾਸੀ ਸੰਧੂ ਸਾਲ 2004 ਵਿੱਚ ਅਮਰੀਕਾ ਆ ਗਏ ਸਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …