Breaking News
Home / ਦੁਨੀਆ / ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਖੱਟਕ ਨੇ ਨਵੀਂ ਪਾਰਟੀ ਬਣਾਈ

ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਖੱਟਕ ਨੇ ਨਵੀਂ ਪਾਰਟੀ ਬਣਾਈ

ਪਿਸ਼ਾਵਰ : ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜਨ.ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਪੀਟੀਆਈ ਦੀ ਸਰਕਾਰ ਦੌਰਾਨ ਖੈਬਰ-ਪਖ਼ਤੂਨਖਵਾ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ 9 ਮਈ ਦੀ ਘਟਨਾ ਮਗਰੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …