25.4 C
Toronto
Sunday, July 26, 2026
spot_img
Homeਭਾਰਤਦਲਿਤ ਮੈਨੀਫੈਸਟੋ ਨੂੰ ਲੈ ਕੇ ਕੇਜਰੀਵਾਲ ਦੀ ਨਵੀਂ ਮੁਸੀਬਤ

ਦਲਿਤ ਮੈਨੀਫੈਸਟੋ ਨੂੰ ਲੈ ਕੇ ਕੇਜਰੀਵਾਲ ਦੀ ਨਵੀਂ ਮੁਸੀਬਤ

election-commission-of-indiaਚੋਣ ਕਮਿਸ਼ਨ ਨੇ ਮੰਗੀਆਂ ਮੈਨੀਫੈਸਟੋ ਦੀਆਂ ਕਾਪੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿੱਚ ਦਲਿਤ ਭਾਈਚਾਰੇ ਦੇ ਉਮੀਦਵਾਰ ਨੂੰ ਉਪ ਮੁੱਖ ਮੰਤਰੀ ਐਲਾਨ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਵਾਦ ਵਿੱਚ ਫਸ ਗਏ ਹਨ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਦਲਿਤ ਮੈਨੀਫੈਸਟੋ ਦੀ ਦੋ ਕਾਪੀਆਂ ਮੰਗਵਾਈਆਂ ਹਨ।
ਕੇਜਰੀਵਾਲ ਨੇ ਜਲੰਧਰ ਦੇ ਗੁਰਾਇਆ ਵਿੱਚ 25 ਨਵੰਬਰ ਨੂੰ ਦਲਿਤ ਮੈਨੀਫੈਸਟੋ ਰਿਲੀਜ਼ ਕੀਤਾ ਸੀ। ਇਸ ਮੌਕੇ ਹੀ ਉਨ੍ਹਾਂ ਨੇ ਸਰਕਾਰ ਬਣਨ ਉੱਤੇ ਸੂਬੇ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤ ਉਮੀਦਵਾਰ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਵਿੱਚ ਦਲਿਤਾਂ ‘ਤੇ ਹੁੰਦੇ ਅੱਤਿਆਚਾਰ ਦੀ ਜਾਂਚ ਲਈ ਵੱਖਰੇ ਤੌਰ ਉੱਤੇ ਕਮਿਸ਼ਨ ਬਣਾਉਣ ਦੀ ਗੱਲ ਵੀ ਆਖੀ ਸੀ। ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਇਹ ਕਮਿਸ਼ਨ ਪਿਛਲੇ 10 ਸਾਲਾਂ ਦੇ ਮਾਮਲਿਆਂ ਦੀ ਜਾਂਚ ਕਰੇਗਾ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਦੇ ਚੋਣ ਮੈਨੀਫੈਸਟੋ ਦੀਆਂ ਕੁੱਝ ਗੱਲਾਂ ਉੱਤੇ ਇਤਰਾਜ਼ ਕੀਤਾ ਹੈ।

RELATED ARTICLES
POPULAR POSTS