Breaking News
Home / ਪੰਜਾਬ / ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ

ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਦੁਖੀ ਹੋ ਕੇ ਪਾਰਟੀ ਛੱਡੀ: ਸੇਖੜੀ
ਬਟਾਲਾ/ਬਿਊਰੋ ਨਿਊਜ਼ : ਸੱਤ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਸੇਖੜੀ ਪਰਿਵਾਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸ਼ਵਨੀ ਸੇਖੜੀ, ਉਨ੍ਹਾਂ ਦੀ ਪਤਨੀ ਤੇ ਪੁੱਤਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਅਸ਼ਵਨੀ ਸੇਖੜੀ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ, ਜਦਕਿ ਉਨ੍ਹਾਂ ਦੇ ਪਿਤਾ ਮਰਹੂਮ ਵਿਸ਼ਵਾਮਿੱਤਰ ਸੇਖੜੀ ਦੋ ਵਾਰ ਵਿਧਾਇਕ ਬਣੇ ਸਨ।
ਗੱਲਬਾਤ ਕਰਦਿਆਂ ਸੇਖੜੀ ਨੇ ਕਿਹਾ ਕਿ ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਦੁਖੀ ਹੋ ਕੇ ਉਸ ਪਾਰਟੀ ਨੂੰ ਛੱਡਿਆ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਸੱਤ ਦਹਾਕਿਆਂ ਦਾ ਰਿਸ਼ਤਾ ਹੈ।
ਸੇਖੜੀ ਨੇ ਆਰੋਪ ਲਾਇਆ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਉਨ੍ਹਾਂ ਨੂੰ ਆਪਣੇ ਹਲਕੇ ਵਿੱਚ ਕੰਮ ਨਹੀਂ ਕਰਨ ਦਿੰਦੇ ਤੇ ਹਰ ਕੰਮ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਹਲਕਾ ਵਾਸੀਆਂ ਨਾਲ ਸੰਪਰਕ ਤੋੜਨ ਦੇ ਆਰੋਪ ਲੱਗ ਰਹੇ ਹਨ, ਜਦਕਿ ਉਕਤ ਪਾਰਟੀ ਆਗੂ ਨੇ ਉਨ੍ਹਾਂ ਨੂੰ ਕਦੇ ਆਪਣਾ ਕੰਮ ਨਹੀਂ ਕਰਨ ਦਿੱਤਾ।
ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨਾਲ ਉਨ੍ਹਾਂ ਦਾ ਸੰਪਰਕ ਦਿਨੋ-ਦਿਨ ਘਟਾਇਆ ਗਿਆ ਹੈ। ਸੇਖੜੀ ਨੇ ਕਿਹਾ ਕਿ ਉਹ ਲੋਕ ਸਭਾ, ਰਾਜ ਸਭਾ ਜਾਂ ਵਿਧਾਨ ਸਭਾ ਦੀ ਸੀਟ ਲਈ ਨਹੀਂ ਸਗੋਂ ਲੋਕ ਸੇਵਾ ਲਈ ਭਾਜਪਾ ਵਿੱਚ ਸ਼ਾਮਲ ਹੋਏ ਹਨ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …