-10.4 C
Toronto
Saturday, January 31, 2026
spot_img
Homeਪੰਜਾਬਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ 'ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ‘ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਯੂਨੀਵਰਸਿਟੀ ਵਿਚਲੀਆਂ ਘਾਟਾਂ ਜਲਦੀ ਦੂਰ ਕੀਤੀਆਂ ਜਾਣਗੀਆਂ: ਡਾ. ਸੂਦ
ਫ਼ਰੀਦਕੋਟ/ਬਿਊਰੋ ਨਿਊਜ਼ : ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਵਾਈਸ ਚਾਂਲਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡਾ. ਸੂਦ ਨੂੰ ਇੱਕ ਮਹੀਨਾ ਪਹਿਲਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਸੂਦ 40 ਸਾਲ ਤੱਕ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ ਵਿੱਚ ਨਿਊਰੋ ਸਰਜਨ ਵਜੋਂ ਸੇਵਾਵਾਂ ਦੇ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਡਾ. ਸੂਦ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਨੂੰ ਉੱਤਰੀ ਭਾਰਤ ‘ਚ ਸਭ ਤੋਂ ਵਧੀਆ ਬਣਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਯੂਨੀਵਰਸਿਟੀ ਵਿਚਲੀਆਂ ਸਾਰੀਆਂ ਘਾਟਾਂ ਦੂਰ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਤੋਂ ਬਾਅਦ ਡਾ. ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਦਰ ਦਾ ਨਾਂ ਵਾਈਸ ਚਾਂਸਲਰ ਵਜੋਂ ਭੇਜਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਨਾ-ਮਨਜ਼ੂਰ ਕਰ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜ ਡਾਕਟਰਾਂ ਦਾ ਪੈਨਲ ਭੇਜਿਆ ਸੀ ਜਿਸ ਵਿੱਚੋਂ ਡਾ. ਰਾਜੀਵ ਸੂਦ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਗਿਆ।
ਹਰਿਆਣਾ ਨੂੰ ਚੰਡੀਗੜ੍ਹ ‘ਚ ਜ਼ਮੀਨ ਦੇਣ ਦਾ ਸੋਮ ਪ੍ਰਕਾਸ਼ ਵੱਲੋਂ ਵਿਰੋਧ
ਤਲਵਾੜਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਨਿੱਜੀ ਤੌਰ ‘ਤੇ ਵਿਰੋਧ ਕੀਤਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪੱਧਰ ‘ਤੇ ਇਸ ਮੁੱਦੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਤਲਵਾੜਾ ਪਹੁੰਚੇ ਸਨ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਹੜ੍ਹਾਂ ਦੀ ਮਾਰ ਹੇਠ ਹਨ। ਇਹ ਇੱਕ ਕੁਦਰਤੀ ਆਫ਼ਤ ਹੈ ਤੇ ਕੇਂਦਰ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਸ ਮੀਟਿੰਗ ਵਿੱਚ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਸਮੇਤ ਦਸੂਹਾ ਤੇ ਮੁਕੇਰੀਆਂ ਤੋਂ ਵੀ ਭਾਜਪਾ ਦੇ ਅਹੁਦੇਦਾਰ ਵੀ ਸ਼ਾਮਲ ਹੋਏ ਸਨ।

RELATED ARTICLES
POPULAR POSTS