ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਭਵਨ ਵਿਚ ਵੀਡੀਓਗ੍ਰਾਫੀ ਕਰਨ ਦੇ ਮਾਮਲੇ ਵਿਚ ਲੋਕ ਸਭਾ ਦੀ ਜਾਂਚ ਕਮੇਟੀ ਨੇ ਭਗਵੰਤ ਮਾਨ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਜਾਂਚ ਕਮੇਟੀ ਨੇ ਆਪਣੀ ਜਾਂਚ ਵਿਚ ਦੋਸ਼ੀ ਪਾਇਆ ਤੇ ਹੁਣ ਕਮੇਟੀ ਭਲਕੇ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਆਪਣੀ ਰਿਪੋਰਟ ਸੌਂਪੇਗੀ। ਕਮੇਟੀ ਦਾ ਮੰਨਣਾ ਹੈ ਕਿ ਇਸ ਵੀਡੀਓ ਨਾਲ ਸੰਸਦ ਦੀ ਸੁਰੱਖਿਆ ਨੂੰ ਖਤਰਾ ਪਾਇਆ ਗਿਆ। ਕਮੇਟੀ ਨੇ ਇਸ ਮਾਮਲੇ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਤੇ ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਇਸ ਖਾਤਰ ਸੰਕੇਤਕ ਸਜ਼ਾ ਦੇਣ ਦੀ ਸਿਫਾਰਸ਼ ਵੀ ਕੀਤੀ ਜਾ ਸਕਦੀ ਹੈ ਤੇ ਆਖਰੀ ਫੈਸਲਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਹੀ ਲੈਣਾ ਹੋਵੇਗਾ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …