6.1 C
Toronto
Monday, November 24, 2025
spot_img
HomeਕੈਨੇਡਾFrontਮਣੀਪੁਰ ’ਚ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਵਾਲੇ 4 ਆਰੋਪੀ ਗਿ੍ਰਫ਼ਤਾਰ

ਮਣੀਪੁਰ ’ਚ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਵਾਲੇ 4 ਆਰੋਪੀ ਗਿ੍ਰਫ਼ਤਾਰ

ਮਣੀਪੁਰ ’ਚ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਵਾਲੇ 4 ਆਰੋਪੀ ਗਿ੍ਰਫ਼ਤਾਰ
ਮੁੱਖ ਮੰਤਰੀ ਬੀਰੇਨ ਸਿੰਘ ਬੋਲੇ : ਆਰੋਪੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕਰਾਂਗੇ ਹਰ ਸੰਭਵ ਕੋਸ਼ਿਸ਼
ਇੰਫਾਲ/ਬਿਊਰੋ ਨਿਊਜ਼ : ਮਣੀਪੁਰ ’ਚ ਦੋ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਦੇ ਮਾਮਲੇ ’ਚ ਹੁਣ ਤੱਕ 4 ਆਰੋਪੀਆਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਿਆ ਹੈ। ਮਣੀਪੁਰ ਦੇ ਮੁੱਖ ਮੰਤਰੀ ਬੀਰੇਨ ਨੇ ਕਿਹਾ ਹੈ ਕਿ ਸਰਕਾਰ ਸਾਰੇ ਆਰੋਪੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਹਰ ਸੰਭਵ ਕੋਸ਼ਿਸ਼ ਕਰੇਗੀ। ਉਥੇ ਹੀ ਭੜਕੀ ਭੀੜ ਨੇ ਗਿ੍ਰਫ਼ਤਾਰ ਕੀਤੇ ਗਏ ਇਕ ਆਰੋਪੀ ਦੇ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਧਿਆਨ ਰਹੇ ਕਿ ਦੋ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਦੀ ਇਹ ਘਟਨਾ ਲੰਘੀ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਲਗਭਗ 35 ਕਿਲੋਮੀਟਰ ਦੂਰ ਕਾਂਗਪੋਕਪੀ ਜ਼ਿਲ੍ਹੇ ’ਚ ਵਾਪਰੀ ਸੀ। ਇਸ ਘਟਨਾ ਦਾ ਵੀਡੀਓ ਲੰਘੀ 19 ਮਈ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਸੀ। ਵੀਡੀਓ ’ਚ ਦਿਖਾਈ ਦੇ ਰਿਹਾ ਹੈ ਕਿ ਕੁੱਝ ਨੌਜਵਾਨ ਦੋ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਲੈ ਕੇ ਜਾ ਰਹੇ ਹਨ ਅਤੇ ਉਹ ਵਿਅਕਤੀ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰ ਰਹੇ ਹਨ। ਘਟਨਾ ਦੇ ਵਿਰੋਧ ’ਚ ਮਣੀਪੁਰ ’ਚ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ ਅਤੇ ਹਜ਼ਾਰਾਂ ਲੋਕਾਂ ਵੱਲੋਂ ਕਾਲੇ ਕੱਪੜੇ ਪਹਿਨ ਕੇ ਆਰੋਪੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਮਣੀਪੁਰ ਦੀ ਇਸ ਘਟਨਾ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿਚ ਵੀ ਭਾਰੀ ਹੰਗਾਮਾ ਹੋਇਆ।
RELATED ARTICLES
POPULAR POSTS