24.4 C
Toronto
Thursday, July 30, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

1ਪੰਜਾਬ ਵਿਧਾਨ ਸਭਾ ਚੋਣਾਂ ‘ਚ ਔਰਤਾਂ ਤੇ ਨੌਜਵਾਨਾਂ ਨੂੰ ਉਚਿਤ ਨੁਮਾਇੰਦਗੀ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ‘ਚ ਕਿਹਾ ਹੈ ਕਿ ਸੂਬੇ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਟਿਕਟਾਂ ਦੀ ਵੰਡ ਵਿਚ ਔਰਤਾਂ ਤੇ ਨੌਜ਼ਵਾਨਾਂ ਨੂੰ ਉਚਿਤ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਨੇ ਫਿਰ ਦੁਹਰਾਇਆ ਕਿ ਪਾਰਟੀ ਉਮੀਦਵਾਰਾਂ ਦੀ ਚੋਣ ਦਾ ਮੁੱਖ ਅਧਾਰ ਉਨ੍ਹਾਂ ਅੰਦਰ ਜਿੱਤਣ ਦੀ ਕਾਬਲੀਅਤ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾਮਜ਼ਦਗੀ ਲਈ ਉਮੀਦਵਾਰਾਂ ਦੀ ਭਰੋਸੇਯੋਗਤਾ ਵੀ ਅਹਿਮ ਅਧਾਰ ਹੋਵੇਗੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਟਿਕਟਾਂ ਨੂੰ ਫਾਈਨਲ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ, ਜਿਸ ਸਬੰਧੀ ਨਵੀਂ ਦਿੱਲੀ ਵਿਖੇ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਹੋਵੇਗੀ।
ਕੈਪਟਨ ਅਮਰਿੰਦਰ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਲਿਤਾਂ ਦੀ ਭਲਾਈ ਲਈ ਵਿਆਪਕ ਪ੍ਰੋਗਰਾਮ ਉਲੀਕ ਰਹੀ ਹੈ ਕਿਉਂਕਿ ਦਲਿਤ ਭਾਈਚਾਰਾ ਅਕਾਲੀਆਂ ਦੇ ਅੱਤਿਆਚਾਰ ਕਾਰਨ ਬਹੁਤ ਜ਼ਿਆਦਾ ਪੱਛੜ ਚੁੱਕਾ ਹੈ। ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਪ੍ਰਤੀ ਲੋਕਾਂ ਵਿਚ ਬਹੁਤ ਜ਼ਿਆਦਾ ਗੁੱਸਾ ਹੈ।

RELATED ARTICLES
POPULAR POSTS