16.4 C
Toronto
Monday, September 15, 2025
spot_img
Homeਪੰਜਾਬਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ

ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ

ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਸਿੱਖਿਆ ਨੀਤੀ ਨੂੰ ਬੇਹਤਰ ਬਣਾਉਣ ਲਈ ਤਤਪਰ ਹੈ ਅਤੇ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਦੀ ਸਥਿਤੀ ਨੂੰ ਸੁਧਾਰਨ ’ਚ ਲੱਗੀ ਹੋਈ ਹੈ। ਇਸੇ ਤਹਿਤ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ 72 ਪਿੰ੍ਰਸੀਪਲਾਂ ਨੂੰ ਸਿੱਖਿਆ ਅਤੇ ਮੈਨੇਜਮੈਂਟ ਦੇ ਫੰਡੇ ਸਿੱਖਣ ਲਈ ਅੱਜ ਸਿੰਗਾਪੁਰ ਸਥਿਤ ਪਿ੍ਰੰਸੀਪਲ ਅਕੈਡਮੀ ’ਚ ਭੇਜਿਆ। ਮੁੱਖ ਮੰਤਰੀ ਭਗਵੰਤ ਮਾਨ ਨੇ 72 ਪਿ੍ਰੰਸੀਪਲਾਂ ਦੇ ਇਸ ਬੈਚ ਨੂੰ ਚੰਡੀਗੜ੍ਹ ਤੋਂ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਪਿੰ੍ਰਸੀਪਲਾਂ ਦਾ ਇਹ ਬੈਚ 24 ਜੁਲਾਈ ਤੋਂ 28 ਜੁਲਾਈ ਤੱਕ ਟ੍ਰੇਨਿੰਗ ਲੈਣ ਤੋਂ ਬਾਅਦ ਵਾਪਸ ਪੰਜਾਬ ਪਰਤੇਗਾ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਸਕੂਲਾਂ ਨੂੰ ਵਰਲਡ ਕਲਾਸ ਦੇ ਸਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹੁਣ ਵਧੀਆ ਸਿੱਖਿਆ ਲੈ ਰਹੇ ਹਨ ਅਤੇ ਪੰਜਾਬ ਦੇ ਬੱਚਿਆਂ ਵਿਚ ਟੇਲੈਂਟ ਦੀ ਕੋਈ ਕਮੀ ਨਹੀਂ ਪੰ੍ਰਤੂ ਇਨ੍ਹਾਂ ਅੰਦਰ ਛੁਪੇ ਟੇਲੈਂਟ ਨੂੰ ਪਛਾਣਨ ਦੀ ਲੋੜ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੇ ਨਾਲ-ਨਾਲ ਉਹ ਵੀ ਆਪਣੇ ਬੱਚਿਆਂ ਦਾ ਖਿਆਲ ਰੱਖਣ ਕੀ ਉਹ ਕੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੰਗਾਪੁਰ ਗਏ ਪਿ੍ਰੰਸੀਪਲ ਜੋ ਵੀ ਉਥੋਂ ਸਿੱਖ ਕੇ ਆਉਣਗੇ ਉਹ ਉਨ੍ਹਾਂ ਤਜ਼ਰਬਿਆਂ ਨੂੰ ਆਪਣੇ ਅਧਿਆਪਕ ਸਾਥੀਆਂ ਨਾਲ ਸਾਂਝੇ ਕਰਨਗੇ ਅਤੇ ਉਨ੍ਹਾਂ ਤਜਰਬਿਆਂ ਨੂੰ ਪੰਜਾਬ ਦੇ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਦਾ ਸਿੱਖਿਆ ਪੱਧਰ ਹੋਰ ਉਚਾ ਹੋਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪਿ੍ਰੰਸੀਪਲਾਂ ਦੋ ਬੈਚ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਚੁੱਕੇ ਹਨ।
RELATED ARTICLES
POPULAR POSTS