ਆਮ ਆਦਮੀ ਪਾਰਟੀ ਦੇ ਹੱਕ ‘ਚ ਕਰਨਗੇ ਪ੍ਰਚਾਰ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਸਾਰੀਆਂ ਸੀਟਾਂ ਉੱਤੇ ਚੋਣ ਪ੍ਰਚਾਰ ਕਰਨਗੇ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਆਖਿਆ ਕਿ ਉਨ੍ਹਾਂ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਜਿੱਥੇ ਨਵਜੋਤ ਕੌਰ ਸਿੱਧੂ ਤੇ ਪ੍ਰਗਟ ਸਿੰਘ ਵੀ ਚੋਣ ਲੜਨਗੇ।
ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਨਵਜੋਤ ਸਿੱਧੂ ਤੇ ਪਰਗਟ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਦੇ ਨਾਲ ਹੀ ਬੈਂਸ ਨੇ ਆਖਿਆ ਕਿ 11 ਦਸੰਬਰ ਨੂੰ ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਸਾਂਝੀ ਰੈਲੀ ਹੋਣ ਜਾ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …