Breaking News
Home / ਪੰਜਾਬ / ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ ਦੀ ਚਿਤਾਵਨੀ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ ਦੀ ਚਿਤਾਵਨੀ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ ਦੀ ਚਿਤਾਵਨੀ
ਭਾਖੜਾ ਡੈਮ ’ਚ ਵੀ ਵਧਿਆ ਪਾਣੀ ਦਾ ਪੱਧਰ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਕਈ ਇਲਾਕਿਆਂ ’ਚ ਲੰਘੇ ਦਿਨੀਂ ਹੋਈ ਭਾਰੀ ਬਰਸਾਤ ਦੇ ਚਲਦਿਆਂ ਆਏ ਹੜ੍ਹਾਂ ਨੇ ਸਥਿਤੀ ਬਦਤਰ ਕਰਕੇ ਰੱਖ ਦਿੱਤੀ ਹੈ। ਉਧਰ ਦੋਆਬਾ ਅਤੇ ਮਾਲਵੇ ਦੇ ਕਈ ਜ਼ਿਲ੍ਹਿਆਂ ’ਚ ਵੀ ਹੜ੍ਹਾਂ ਨੇ ਤਬਾਈ ਮਚਾਈ ਹੋਈ ਹੈ। ਇਸ ਦਰਮਿਆਨ ਅੱਜ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਭਾਰੀ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਜਲੰਧਰ, ਕਪੂਰਲ, ਹੁਸ਼ਿਆਰਪੁਰ, ਦਸੂਹਾ, ਤਰਨ ਤਾਰਨ, ਅੰਮਿ੍ਰਤਸਰ, ਅਜਨਾਲ ਆਦਿ ਇਲਾਕਿਆਂ ਅੱਜ ਸਵੇਰ ਤੋਂ ਮੁਸਲਾਧਾਰ ਮੀਂਹ ਪੈ ਰਿਹਾ ਹੈ, ਜਿਸ ਦੇ ਸਾਰੇ ਇਲਾਕੇ ਵਿਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 21 ਜੁਲਾਈ ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿਚ 23 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ ਪਹਾੜੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਰਸਾਤ ਦੇ ਚਲਦਿਆਂ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਕਾਰਨ ਸੂਬੇ ਵਿਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਸਤਲੁਜ ਦਰਿਆ ਨਾਲ ਲਗਦੇ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Check Also

ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ

‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ …