-19.3 C
Toronto
Friday, January 30, 2026
spot_img
HomeਕੈਨੇਡਾFrontਐਸਜੀਪੀਸੀ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਹੋਏ ਸਰਗਰਮ

ਐਸਜੀਪੀਸੀ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਹੋਏ ਸਰਗਰਮ

ਪ੍ਰਧਾਨ ਮੰਤਰੀ ਨੇ ਢੀਂਡਸਾ ਨੂੰ ਦੱਸਿਆ ਸੀ ਅਕਾਲੀ ਦਲ ਦਾ ਵਾਰਸ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਐਨ.ਡੀ.ਏ. ਦਲਾਂ ਦੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਵਾਰਸ ਕਿਹਾ ਸੀ। ਇਸਦੇ ਚੱਲਦਿਆਂ ਸੁਖਦੇਵ ਸਿੰਘ ਢੀਂਡਸਾ ਐਸਜੀਪੀਸੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਢੀਂਡਸਾ ਨੇ ਐਨ.ਡੀ.ਏ. ਦੀ ਬੈਠਕ ਦੌਰਾਨ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਮੁੱਦਾ ਵੀ ਚੁੱਕਿਆ ਸੀ। ਇਸਤੋਂ ਬਾਅਦ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਸਿਆਸੀ ਨਾਤਾ ਤੋੜਨ ਵਾਲਿਆਂ ਨਾਲ ਇਕ ਅਹਿਮ ਬੈਠਕ ਵੀ ਕੀਤੀ ਸੀ। ਇਸ ਬੈਠਕ ਦੌਰਾਨ ਏਕਤਾ ਬਣਾਉਣ ਅਤੇ ਅਕਾਲੀ ਦਲ ਨਾਲੋਂ ਟੁੱਟ ਚੁੱਕੇ ਆਗੂਆਂ ਨੂੰ ਇਕ ਮੰਚ ’ਤੇ ਲਿਆਉਣ ਲਈ ਵਿਚਾਰ ਕੀਤਾ ਗਿਆ ਸੀ। ਇਸਦੇ ਨਾਲ ਹੀ ਐਸਜੀਪੀਸੀ ਚੋਣਾਂ ਕਰਵਾਉਣ ਸਣੇ ਕਈ ਹੋਰ ਪੰਥਕ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ ਸੀ। ਇਸੇ ਦੌਰਾਨ ਢੀਂਡਸਾ ਨੇ ਕਿਹਾ ਕਿ ਪਹਿਲੀ ਬੈਠਕ ਵਿਚ ਸਾਰੇ ਆਗੂਆਂ ਨੂੰ ਇਕਜੁਟ ਕਰਨ ’ਤੇ ਵਿਚਾਰ ਕੀਤਾ ਗਿਆ ਅਤੇ ਜਲਦੀ ਹੀ ਅਗਲੀ ਬੈਠਕ ਬੁਲਾਈ ਜਾਵੇਗੀ ਅਤੇ ਏਕਤਾ ਦਾ ਫਾਰਮੂਲਾ ਤਿਆਰ ਕੀਤਾ ਜਾਵੇਗਾ।
RELATED ARTICLES
POPULAR POSTS