Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਨੇ ਯੂਟਿਊਬ ਚੈਨਲ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ

ਸ਼ੋ੍ਰਮਣੀ ਕਮੇਟੀ ਨੇ ਯੂਟਿਊਬ ਚੈਨਲ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ

ਸ਼ੋ੍ਰਮਣੀ ਕਮੇਟੀ ਨੇ ਯੂਟਿਊਬ ਚੈਨਲ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ
ਐਸਜੀਪੀਸੀ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ
ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 24 ਜੁਲਾਈ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਯੂਟਿਊਬ ਚੈਨਲ ਰਾਹੀਂ ਲਾਈਵ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ ’ਚ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਵਿਸ਼ਵ ਭਰ ਵਿਚ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਚੈਨਲ ‘ਐਸਜੀਪੀਸੀ ਸ੍ਰੀ ਅੰਮਿ੍ਰਤਸਰ’ ਸ਼ੁਰੂ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਵਲੋਂ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਕੀਤੇ ਜਾਣ ਤੱਕ ਨਿੱਜੀ ਚੈਨਲ ਦੀ ਮੱਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਣ ਜਾਰੀ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਵੇਰੇ ਸਾਢੇ 3 ਵਜੇ ਤੋਂ ਸਾਢੇ 8 ਵਜੇ ਤੱਕ, ਦੁਪਹਿਰ ਸਾਢੇ 12 ਵਜੇ ਤੋਂ ਢਾਈ ਵਜੇ ਤੱਕ ਅਤੇ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 8 ਵਜੇ ਤੱਕ, ਤਿੰਨ ਸਮੇਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਹੋਵੇਗਾ। ਇਸਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼ੋ੍ਰਮਣੀ ਕਮੇਟੀ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰਨ ਦੀ ਸਖਤ ਤਾੜਨਾ ਕੀਤੀ ਹੈ। ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਰਚ ਰਹੀ ਹੈ। ਦੱਸਣਯੋਗ ਹੈ ਕਿ ਲੰਘੇ ਕੱਲ੍ਹ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦਾ ਇਕ ਨਿੱਜੀ ਚੈਨਲ ਨਾਲ ਇਕਰਾਰ ਖਤਮ ਹੋ ਗਿਆ ਸੀ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਹੋਣ ਤੱਕ ਨਿੱਜੀ ਚੈਨਲ ਨੂੰ ਪ੍ਰਸਾਰਣ ਕਰਦੇ ਰਹਿਣ ਲਈ ਕਿਹਾ ਹੈ।

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …