ਕਿਹਾ, ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ
ਮੁਕੇਰੀਆਂ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦੇ ਦੋਸ਼ ਲਗਾਏ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 15 ਸਾਲ ਵਿੱਚ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ। ઠਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ।ઠ
ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਬਾਦਲਾਂ ਨੇ 10 ਸਾਲਾਂ ਵਿੱਚ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਟਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਸ਼ਰਾਬ ਕਾਰੋਬਾਰ ਆਪਣੇ ਕਬਜ਼ੇ ਵਿੱਚ ਕਰ ਲਏ। ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਨੇ ਆਪਣੀ ਪੂਰੀ ਤਾਕਤ ਲਗਾ ਕੇ ਪੈਸਾ ਲੁੱਟਣ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਿਚੋੜ ਦਿੱਤਾ। ਕੇਜਰੀਵਾਲ ਨੇ ਇਹ ਵੀ ਕਿਹਾ, “ਮੈਂ ਸੁਣਿਆ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਜਿਆਦਾਤਰ ਹੋਰਡਿੰਗ ਬਾਦਲਾਂ ਵੱਲੋਂ ਲਗਵਾਏ ਜਾ ਰਹੇ ਹਨ।” ਕੇਜਰੀਵਾਲ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਸਵਿਸ ਬੈਂਕ ਅਕਾਉਂਟ ਜਾਰੀ ਕੀਤੇ।
Check Also
ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ …