![](https://parvasinewspaper.com/wp-content/uploads/2023/07/Gurwinder-Singh-Atwal.jpg)
ਨਕੋਦਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਉਹ ਆਪਣੇ ਪਰਿਵਾਰ ਨਾਲ ਸ੍ਰੀਨਗਰ ਗਏ ਸਨ ਜਿੱਥੇ ਉਨ੍ਹਾਂ ਨੂੰ ਲੰਘੇ ਸ਼ਨੀਵਾਰ ਨੂੰ ਹਾਰਟ ਅਟੈਕ ਆ ਗਿਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਸ੍ਰੀਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੇ ਦੌਰਾਨ ਅੱਜ ਸਵੇਰੇ 11 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦੇ ਦੇਹਾਂਤ ਮਗਰੋਂ ਜਲੰਧਰ ਜ਼ਿਲ੍ਹੇ ’ਚ ਪੈਂਦੇ ਉਨ੍ਹਾਂ ਦੇ ਜੱਦੀ ਵਿਧਾਨ ਸਭਾ ਹਲਕਾ ਨਕੋਦਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।