Breaking News
Home / ਪੰਜਾਬ / ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦਾ ਧਰਨਾ

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦਾ ਧਰਨਾ

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦਾ ਧਰਨਾ
ਸੰਸਦ ਮੈਂਬਰ ਸਾਰੀ ਰਾਤ ਧਰਨੇ ’ਤੇ ਬੈਠੇ ਰਹੇ
ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਰਾਜ ਸਭਾ ਵਿਚੋਂ ਮੁਅੱਤਲੀ ਦੇ ਖਿਲਾਫ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਰਾਤ ਭਰ ਸੰਸਦ ਭਵਨ ਦੇ ਬਾਹਰ ਮਹਾਤਮਾ ਗਾਂਧੀ ਦੀ ਮੂਰਤੀ ਨੇੜੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਨੀਪੁਰ ਦੇ ਮੁੱਦੇ ’ਤੇ ਚੁੱਪ ਕਿਉਂ ਹਨ? ਸੰਜੇ ਸਿੰਘ ਨੇ ਆਪਣੀ ਮੁਅੱਤਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਗੇ, ਕਿਉਂਕਿ ਜਗਦੀਪ ਧਨਖੜ ਰਾਜਨੀਤੀ ਨਾਲ ਜੁੜੇ ਵਿਅਕਤੀ ਨਹੀਂ ਹਨ, ਉਹ ਉਪ ਰਾਸ਼ਟਰਪਤੀ ਹਨ। ਸੰਜੇ ਸਿੰਘ ਨੇ ਕਿਹਾ ਕਿ ਸੰਸਦ ਵਿਚ ਮਨੀਪੁਰ ਦਾ ਮੁੱਦਾ ਚੁੱਕਣਾ ਸਾਡੀ ਜ਼ਿੰਮੇਵਾਰੀ ਹੈ। ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਪੀਐਮ ਮੋਦੀ ਨੇ ਮੌਨ ਵਰਤ ਰੱਖਿਆ ਹੋਇਆ। ਧਿਆਨ ਰਹੇ ਕਿ ਲੋਕ ਸਭਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਮਨੀਪੁਰ ਦੇ ਮੁੱਦੇ ’ਤੇ ਚਰਚਾ ਕਰਨ ਲਈ ਤਿਆਰ  ਹੈ ਅਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਕਰ ਰਹੀ ਹੈ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਰਾਜ ਸਭਾ ਵਿਚ ਸੰਜੇ ਸਿੰਘ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਕੁਰਸੀ ਨੇੜੇ ਪਹੁੰਚ ਗਏ ਸਨ, ਉਸ ਵੇਲੇ ਸਦਨ ਦੇ ਨੇਤਾ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਮਤਾ ਪੇਸ਼ ਕੀਤਾ ਸੀ, ਜੋ ਤੁਰੰਤ ਪਾਸ ਹੋ ਗਿਆ ਤੇ ਚੇਅਰਮੈਨ ਨੇ ਸੰਜੇ ਸਿੰਘ ਨੂੰ ਸਾਰੇ ਸੈਸ਼ਨ ਲਈ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਸੀ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …