19.3 C
Toronto
Saturday, June 13, 2026
spot_img
Homeਪੰਜਾਬਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ 31 ਜੁਲਾਈ ਤੱਕ ਰਹਿਣਗੇ ਬੰਦ

ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ 31 ਜੁਲਾਈ ਤੱਕ ਰਹਿਣਗੇ ਬੰਦ

ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ 31 ਜੁਲਾਈ ਤੱਕ ਰਹਿਣਗੇ ਬੰਦ
ਜਨਵਰੀ ਅਤੇ ਜੁਲਾਈ ’ਚ ਕੀਤੇ ਜਾਂਦੇ ਹਨ ਰੱਖ ਰਖਾਅ ਸਬੰਧੀ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮਿ੍ਰਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤਕ ਸੈਲਾਨੀਆਂ ਲਈ ਬੰਦ ਰਹਿਣਗੇ। ਦੱਸਿਆ ਗਿਆ ਕਿ ਇਨ੍ਹਾਂ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ’ਤੇ ਜਨਵਰੀ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਇਨ੍ਹਾਂ ਸਥਾਨਾਂ ਨੂੰ ਦੇਖਣ ਲਈ ਹਰ ਰੋਜ਼ ਦੇਸ਼ ਅਤੇ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸੈਲਾਨੀ ਪਹੁੰਚਦੇ ਹਨ।
RELATED ARTICLES
POPULAR POSTS