3.3 C
Toronto
Wednesday, December 24, 2025
spot_img
Homeਪੰਜਾਬਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸੰਗਤਾਂ ਲਈ ਫਿਰ ਖੁੱਲ੍ਹਿਆ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸੰਗਤਾਂ ਲਈ ਫਿਰ ਖੁੱਲ੍ਹਿਆ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸੰਗਤਾਂ ਲਈ ਫਿਰ ਖੁੱਲ੍ਹਿਆ
ਲੰਘੇ ਦਿਨੀਂ ਕੌਰੀਡੋਰ ਦੇ ਰਸਤੇ ’ਚ ਪਾਣੀ ਭਰਨ ਕਾਰਨ ਕਰ ਦਿੱਤਾ ਗਿਆ ਸੀ ਬੰਦ

ਅੰਮਿ੍ਰਤਸਰ/ਬਿੳੂਰੋ ਨਿੳੂਜ਼ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅੱਜ ਤੋਂ ਸੰਗਤਾਂ ਲਈ ਫਿਰ ਖੋਲ੍ਹ ਦਿੱਤਾ ਗਿਆ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਫਿਰ ਤੋਂ ਆਰੰਭ ਹੋ ਗਈ ਹੈ। ਧਿਆਨ ਕਿ ਲੰਘੇ ਦਿਨੀਂ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕੋਰੀਡੋਰ ’ਚ ਪਾਣੀ ਭਰ ਗਿਆ ਸੀ, ਜਿਸ ਤੋਂ ਬਾਅਦ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਯਾਤਰਾ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯਾਤਰਾ ਦੇ ਮੁੜ ਸ਼ੁਰੂ ਹੋਣ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫਿਰ ਤੋਂ ਸੰਗਤਾਂ ਪਹੰੁਚਣੀਆਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਰਸਤੇ ’ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਸੀ। ਜਿਸ ਦੇ ਚਲਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੀਆਂ ਸੰਗਤਾਂ ਦੀ ਯਾਤਰਾ ’ਤੇ  ਰੋਕ ਲਗਾ ਦਿੱਤੀ ਗਈ ਸੀ। ਇਸ ਮੌਕੇ ਪਹੰੁਚ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਤਾਰਪੁਰ ਸਾਹਿਬ ਕੌਰੀਡੌਰ ਵਿਖੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਸੀ ਜਿਸ ਤੋਂ ਬਾਅਦ ਕੋਰੀਡੋਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ।
RELATED ARTICLES
POPULAR POSTS