0.5 C
Toronto
Wednesday, December 24, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਸਲਿਊਟ

ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਅੰਮਿ੍ਰਤਸਰ ਸਥਿਤ ਨਾਰਾਇਣਗੜ੍ਹ ਛੇਹਰਟਾ ਵਿਖੇ ਬਣੀ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ ’ਚ ਸ਼ਹੀਦਾਂ ਨੂੰ ਸਲਿਊਟ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾ ਮਾਜਰਾ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੰਗ ਵਿਚ ਸ਼ਹੀਦ ਹੋਣ ਵਾਲੇ ਫੌਜੀ ਜਵਾਨਾਂ ਤੋਂ ਇਲਾਵਾ ਜਿਹੜੇ ਫੌਜੀ ਜਵਾਨ ਕਿਸੇ ਹੋਰ ਹਾਦਸੇ ਵਿਚ ਜ਼ਖਮੀ ਹੋ ਜਾਂਦੇ ਹਨ ਉਨ੍ਹਾਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 25 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਜੰਗ ਵਿਚ 70 ਫੀਸਦੀ ਤੋਂ 100 ਫੀਸਦੀ ਜਖਮੀ ਹੋਏ ਫੌਜੀ ਜਵਾਨਾਂ ਨੂੰ 20 ਲੱਖ ਰੁਪਏ ਦੀ ਬਜਾਏ ਹੁਣ 40 ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਨੂੰ 6000 ਦੀ ਬਜਾਏ ਹੁਣ 10000 ਪੈਨਸ਼ਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਗ੍ਰਾਂਟ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰਨ ਦਾ ਐਲਾਨ ਵੀ ਮੁੱਖ ਮੰਤਰੀ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅਸੀਂ ਗਰਮੀ-ਸਰਦੀ ਦੇ ਮੌਸਮ ਵਿਚ ਆਪਣੇ ਘਰਾਂ ਅੰਦਰ ਏਸੀ ਅਤੇ ਹੀਟਰ ਲਗਾ ਕੇ ਸੁੱਤੇ ਪਏ ਹੁੰਦੇ ਹਾਂ, ਉਸ ਸਮੇਂ ਇਹ ਸਾਡੇ ਫੌਜੀ ਜਵਾਨ 50 ਡਿਗਰੀ ਤਾਪਮਾਨ ਅਤੇ ਮਾਈਨਸ 40 ਡਿਗਰੀ ਤਾਪਮਾਨ ’ਚ ਸਾਡੇ ਦੇਸ਼ ਦੀ ਰਾਖੀ ਕਰਦੇ ਹਨ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
RELATED ARTICLES
POPULAR POSTS