ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਆਗੂਆਂ ‘ਤੇ ਲੱਗੇ ਸਨ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਖਿਲਾਫ ਲੱਗੇ ਨਸ਼ਾਖੋਰੀ, ਭ੍ਰਿਸ਼ਟਾਚਾਰ ਤੇ ਅੰਤਰਰਾਸ਼ਟਰੀ ਅਪਰਾਧਾਂ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ‘ਆਪ’ ਦੇ ਆਗੂਆਂ ਖਿਲਾਫ ਲੱਗੇ ਦੋਸ਼ਾਂ ‘ਤੇ ਨੋਟਿਸ ਲੈਣ ਅਤੇ ਇਨ੍ਹਾਂ ‘ਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਉਪਰ ਰੋਕ ਲਗਾਏ ਜਾਣ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਨੇ ‘ਆਪ’ ਨਾਲ ਜੁੜੇ ਤਾਜ਼ਾ ਵਿਵਾਦ ਬਾਰੇ ਪ੍ਰਤੀਕ੍ਰਿਆ ਜਾਹਿਰ ਕੀਤੀ ਹੈ, ਜਿਸ ਵਿਚ ਕੇਜਰੀਵਾਲ ਸਮੇਤ ਹੋਰ ਪਾਰਟੀ ਆਗੂਆਂ ਖਿਲਾਫ ਗੰਭੀਰ ਦੋਸ਼ ਲੱਗੇ ਹਨ।
ਜ਼ਿਕਰਯੋਗ ਹੈ ਕਿ ਅੱਜ ‘ਆਪ’ ਦੇ ਜ਼ੀਰਾ ਤੋਂ ਜੋਨਲ ਇੰਚਾਰਜ਼ ਦੀ ਅਗਵਾਈ ਹੇਠ 35 ਆਪ ਵਰਕਰਾਂ ਨੇ ਕੇਜਰੀਵਾਲ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦਿਆਂ ਪੰਜਾਬ ਵਿਚੋਂ ਇਕੱਠੇ ਕੀਤੇ ਗਏ ਫੰਡਾਂ ਦੀ ਖਰਚਿਆਂ ਸਮੇਤ ਜਾਣਕਾਰੀ ਦੇਣ ਲਈ ਕਿਹਾ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …