Breaking News
Home / ਪੰਜਾਬ / ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ

ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ

ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ
ਮੌਸਮ ਵਿਭਾਗ ਵਲੋਂ ਅਜੇ ਵੀ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਹੜ੍ਹਾਂ ਕਾਰਨ 41 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਹੜ੍ਹਾਂ ਕਾਰਨ 1600 ਤੋਂ ਜ਼ਿਆਦਾ ਵਿਅਕਤੀ 173 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ ਅਤੇ  ਗੁਰਦਾਸਪੁਰ ਸਣੇ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹੜ੍ਹਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਚਾਅ ਏਜੰਸੀਆਂ ਨੇ ਵੱਡੀ ਗਿਣਤੀ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਇਸੇ ਦੌਰਾਨ ਪੰਜਾਬ ਦੇ ਮੌਸਮ ਵਿਭਾਗ ਨੇ ਸੂਬੇ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੂਬਾ ਵਾਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਨਾਲ ਹੀ ਕਿਹਾ ਗਿਆ ਕਿ ਜੇਕਰ ਜ਼ਿਆਦਾ ਮੀਂਹ ਪੈਂਦਾ ਹੈ ਤਾਂ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਸਕਦਾ ਹੈ ਅਤੇ ਸੂਬਾ ਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸਦੇ ਚੱਲਦਿਆਂ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1656 ਫੁੱਟ ’ਤੇ ਸਥਿਰ ਹੈ, ਜਦੋਂ ਕਿ ਇਹ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਸਿਰਫ 24 ਫੁੱਟ ਹੇਠਾਂ ਹੈ।

Check Also

ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ …