Breaking News
Home / ਖੇਡਾਂ / ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ

ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ

ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ
ਨਵਰਾਤਰਿਆਂ ਕਾਰਨ ਲਿਆ ਜਾ ਸਕਦਾ ਹੈ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਵਨ ਡੇਅ ਵਰਲਡ ਕੱਪ ਦਾ ਮੈਚ ਇਕ ਦਿਨ ਪਹਿਲਾਂ ਖੇਡਿਆ ਜਾ ਸਕਦਾ ਹੈ। ਇਹ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਣਾ ਹੈ। ਇਸੇ ਦਿਨ ਹੀ ਨਵਰਾਤਰੇ ਦਾ ਤਿਉਹਾਰ ਵੀ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਕਿਉਰਿਟੀ ਏਜੰਸੀ ਨੇ ਮੈਚ ਦੀ ਤਰੀਕ ਜਾਂ ਵੈਨਯੂ ਬਦਲਣ ਦਾ ਸੁਝਾਅ ਦਿੱਤਾ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਮੈਚ 15 ਦੀ ਥਾਂ 14 ਅਕਤੂਬਰ ਨੂੰ ਵੀ ਖੇਡਿਆ ਜਾ ਸਕਦਾ ਹੈ। ਇਸ ਸਬੰਧੀ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਭਲਕੇ ਵੀਰਵਾਰ ਨੂੰ ਮੀਟਿੰਗ ਵੀ ਬੁਲਾਈ ਹੈ। ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਕਿ੍ਰਕਟ ਪਰਿਸ਼ਦ ਅਤੇ ਬੀਸੀਸੀਆਈ ਨੇ ਪਿਛਲੇ ਮਹੀਨੇ ਵਿਸ਼ਵ ਕੱਪ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਅਤੇ ਇਸ ਮੈਚ ਦੀ ਮੇਜ਼ਬਾਨੀ ਕਰਨ ਲਈ ਅਹਿਮਦਾਬਾਦ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਸਟੇਡੀਅਮ ਨੂੰ ਚੁਣਿਆ ਸੀ। ਉਦੋਂ ਤੋਂ ਅਹਿਮਦਾਬਾਦ ਲਈ ਹਵਾਈ ਕਿਰਾਏ ਅਤੇ ਹੋਟਲਾਂ ਦੇ ਰੇਟ ਅਸਮਾਨ ਨੂੰ ਛੂਹਣ ਲੱਗੇ ਹਨ। ਹੁਣ ਜੇ ਮੈਚ ਇੱਕ ਦਿਨ ਪਹਿਲਾਂ ਕਰਵਾਇਆ ਜਾਂਦਾ ਹੈ ਤਾਂ ਦਰਸ਼ਕਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ।

Check Also

ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …