Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ’ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ’ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ’ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਕਿਹਾ : ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

ਜੈਪੁਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਿ੍ਰਧੀ ਦੇ ਤਹਿਤ 18,000 ਕਰੋੜ ਰੁਪਏ ਮਿਲੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 1,25,000 ਪ੍ਰਧਾਨ ਮੰਤਰੀ ਕਿਸਾਨ ਸਮਿ੍ਰਧੀ ਕੇਂਦਰ ਸ਼ੁਰੂ ਹੋ ਗਏ ਹਨ ਅਤੇ ਬਲਾਕ ਅਤੇ ਪਿੰਡ ਪੱਧਰ ’ਤੇ ਵੀ ਇਹ ਕੇਂਦਰ ਸ਼ੁਰੂ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਸਥਾਨ ਦੇ ਵੱਖ-ਵੱਖ ਖ਼ੇਤਰਾਂ ਨੂੰ ਮੈਡੀਕਲ ਕਾਲਜ ਵੀ ਮਿਲੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਫੈਸਲੇ ਲਏ ਗਏ ਹਨ ਅਤੇ ਕਿਸਾਨਾਂ ਲਈ ਬੀਜ ਤੋਂ ਲੈ ਕੇ ਮੰਡੀ ਤੱਕ ਦੇ ਨਵੇਂ ਪ੍ਰਬੰਧ ਕੀਤੇ ਹਨ। ਮੋਦੀ ਨੇ ਰਾਜਸਥਾਨ ਵਿਚ ਚੋਣਾਵੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ‘ਇਕ ਹੀ ਨਾਅਰਾ ਹੈ, ਜਿੱਤੇਗਾ ਕਮਲ ਅਤੇ ਖਿਲੇਗਾ ਕਮਲ’। ਉਨ੍ਹਾਂ ਕਿਹਾ ਕਿ ਹੁਣ ਰਾਜਸਥਾਨ ਦੀ ਕਿਸਮਤ ਵੀ ਬਦਲੇਗੀ। ਮੋਦੀ ਨੇ ਕਾਂਗਰਸ ਪਾਰਟੀ ’ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ ਅਤੇ ਕਾਂਗਰਸ ਦੀ ਰਾਜਸਥਾਨ ਸਰਕਾਰ ਨੂੰ ਲੁੱਟ ਦੀ ਦੁਕਾਨ ਅਤੇ ਝੂਠ ਦਾ ਬਜ਼ਾਰ ਦੱਸਿਆ। ਉਨ੍ਹਾਂ ਕਿਹਾ ਕਿ ਇਸ ਲੁੱਟ ਦੀ ਦੁਕਾਨ ਦਾ ਤਾਜ਼ਾ ਪ੍ਰੋਡਕਟ ਲਾਲ ਡਾਇਰੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲਾਲ ਡਾਇਰੀ ਇਨ੍ਹਾਂ ਚੋਣਾਂ ਵਿਚ ਪੂਰੀ ਕਾਂਗਰਸ ਦਾ ਡੱਬਾ ਗੋਲ ਕਰਨ ਜਾ ਰਹੀ ਹੈ।

Check Also

ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ

ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ …