ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਦੇ ਪੁਲਿਸ ਮੁਖੀ ਤੋਂ ਨਹਿਰ ਦੀ ਉਸਾਰੀ ਲਈ ਐਕਵਾਇਰ ਕੀਤੀ ਜ਼ਮੀਨ ਦੀ ਤਾਜ਼ਾ ਸਥਿਤੀ ਬਾਰੇ ਰਿਪੋਰਟ ਤਲਬ ਕੀਤੀ ਹੈ।
ਜਸਟਿਸ ਪੀ.ਸੀ. ਘੋਸ਼ ਤੇ ਅਮਿਤਵਾ ਰੌਏ ਨੇ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ‘ਤੇ ਪਾਉਂਦਿਆਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਇਸ ਤੋਂ ਪਹਿਲਾਂ ਆਪਣਾ-ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਉਂਝ, ਅਦਾਲਤ ਨੇ ਐਸ.ਵਾਈ.ਐਲ. ਨਹਿਰ ਦੀ ਜ਼ਮੀਨ ਦੇ ਮੌਜੂਦਾ ਸਟੇਟਸ ਬਾਰੇ ਕੋਈ ਹੁਕਮ ਜਾਰੀ ਨਹੀਂ ਕੀਤਾ। ਇਸ ਲਈ ਹੁਣ ਕਿਸਾਨ ਆਪਣੀ ਜ਼ਮੀਨ ਦਾ ਕਬਜ਼ਾ ਲੈ ਸਕਣਗੇ। ਪੰਜਾਬ ਸਰਕਾਰ ਨੇ ਲੰਘੀ 16 ਨਵੰਬਰ ਨੂੰ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਜ਼ਮੀਨ ਕਿਸਾਨਾਂ ਨੂੰ ਮੋੜ ਦਿੱਤੀ ਸੀ।
Check Also
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਨਵੀਂ ਦਿੱਲੀ ‘ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਹੈੱਡਕੁਆਰਟਰ ਨੇੜੇ ਪੈਟਰੋਲ, …