ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤਾ ਸੱਦਾ ਪੱਤਰ : ਲੈਕਚਰਾਰ ਬਲਬੀਰ ਕੌਰ ਰਾਏਕੋਟੀ
ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੀ ਰਹਿਨੁਮਾਈ ਹੇਠ ਅਤੇ ਭਾਰਤ ਪ੍ਰਧਾਨ ਲੈਕਚਰਾਰ ਮੈਡਮ ਬਲਬੀਰ ਕੌਰ ਰਾਏਕੋਟੀ ਦੀ ਅਗਵਾਈ ਹੇਠ 23 ਸਤੰਬਰ ਤੋਂ 27 ਸਤੰਬਰ ਤੱਕ ਕੀਤੀ ਜਾ ਰਹੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਲਈ ਜਾਗਰੂਕਤਾ ਬੱਸ ਯਾਤਰਾ ਜੋ ਕਿ ਚੰਡੀਗੜ੍ਹ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਰਵਾਨਾ ਕੀਤੀ ਜਾਵੇਗੀ। ਜਿਸ ਸੰਬੰਧੀ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਪ੍ਰਧਾਨ ਲੈਕਚਰਾਰ ਮੈਡਮ ਬਲਬੀਰ ਕੌਰ ਰਾਏਕੋਟੀ, ਸੰਸਥਾ ਦੇ ਬ੍ਰਾਂਡ ਅੰਬੈਸਡਰ ਬਾਲ ਮੁਕੰਦ ਸ਼ਰਮਾ ਤੇ ਮੀਡੀਆ ਇੰਚਾਰਜ਼ ਮਨਦੀਪ ਸਿੰਘ ਖੁਰਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਤੇ ਓ ਐਸ ਡੀ ਮਨਜੀਤ ਸਿੰਘ ਸਿੱਧੂ ਨਾਲ ਹੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਵਿਸ਼ੇਸ਼ ਤੌਰ ‘ਤੇ ਮੀਟਿੰਗ ਕੀਤੀ ਗਈ ਅਤੇ ਮਾਂ ਬੋਲੀ ਪੰਜਾਬੀ ਦੀ ਜਾਗਰੂਕਤਾ ਬੱਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ। ਹਰਜੋਤ ਸਿੰਘ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ ਦਾ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯੋਗਦਾਨ ਦਿੱਤਾ ਜਾਵੇਗਾ। ਇਸ ਮੌਕੇ ਭਾਰਤ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਨੇ ਕਿਹਾ ਕਿ ਇਹ ਜਾਗਰੂਕਤਾ ਯਾਤਰਾ 22 ਸਤੰਬਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦੀ ਹੁੰਦੀ ਹੋਈ 27 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋਵੇਗੀ। ਜਿਸ ਵਿੱਚ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਸਾਹਿਤਕਾਰ, ਵਿਦਵਾਨ, ਲੇਖਕ, ਲੋਕ ਗਾਇਕ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਹਿੱਸਾ ਲੈਣ ਗਈਆਂ। ਇਸ ਮੌਕੇ ਓਨਟਾਰੀਓ ਕਨੇਡਾ ਤੋਂ ਟਰਾਂਟੋ ਦੇ ਐੱਮ ਪੀ ਪੀ ਦੀਪਕ ਆਨੰਦ ਨੇ ਇਸ ਸਮਾਗਮ ਦੀ ਪ੍ਰੰਸ਼ਸਾ ਕਰਦਿਆਂ ਕਿਹਾ ਕਿ ਅੱਜ ਹਰ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਲਈ ਅੱਗੇ ਆਉਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਪੰਜਾਬੀ ਭਾਸ਼ਾ ਤੋਂ ਦੂਰ ਨਾ ਹੋਣ। ਉਹਨਾਂ ਨੇ ਆਪਣੇ ਵੱਲੋਂ ਡਾ ਦਲਬੀਰ ਸਿੰਘ ਕਥੂਰੀਆ ਅਤੇ ਸਮੁੱਚੀ ਟੀਮ ਨੂੰ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਬ੍ਰਾਂਡ ਅੰਬੈਸਡਰ ਬਾਲ ਮੁਕੰਦ ਸ਼ਰਮਾ ਅਤੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਨੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਡੀ.ਪੀ.ਆਈ ਨੂੰ ਵੀ ਸੱਦਾ ਪੱਤਰ ਭੇਂਟ ਕੀਤਾ। ਜੋਤੀ ਸਰੂਪ ਐਮ ਡੀ ਉੱਨਤੀ ਸਹਿਕਾਰੀ ਸਭਾ ਤਲਵਾੜਾ, ਮਾਰਕਫੈੱਡ ਦੇ ਚੇਅਰਮੈਨ ਅਤੇ ਮਿਲਕਫ਼ੈਡ ਦੇ ਚੇਅਰਮੈਨ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।