ਕਿਹਾ, ਸਿਨੇਮਾਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਹੁਕਮ ਦਿੱਤਾ ਹੈ ਕਿ ਦੇਸ਼ ਦੇ ਸਾਰੇ ਸਿਨੇਮਾਘਰਾਂ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਏ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਨੇਮਾਘਰਾਂ ਵਿੱਚ ਫਿਲਮ ਤੋਂ ਪਹਿਲਾਂ ਰਾਸ਼ਟਰੀ ਗੀਤ ਚੱਲਣ ‘ਤੇ ਸਿਨੇਮਾਘਰ ‘ਚ ਮੌਜੂਦ ਸਾਰੇ ਵਿਅਕਤੀਆਂ ਨੂੰ ਖੜ੍ਹਾ ਹੋਣਾ ਪਵੇਗਾ ਤੇ ਸਕਰੀਨ ‘ਤੇ ਤਿਰੰਗਾ ਦਿੱਸਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੇਂਦਰ ਸਾਰੇ ਰਾਜਾਂ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕਰੇ ਕਿ ਵਪਾਰਕ ਫਾਇਦੇ ਲਈ ਰਾਸ਼ਟਰੀ ਗੀਤ ਦਾ ਇਸਤੇਮਾਲ ਨਾ ਕੀਤਾ ਜਾਵੇ। ਅਦਾਲਤ ਨੇ ਇਸ ਫੈਸਲੇ ਨੂੰ ਇਕ ਹਫਤੇ ਵਿਚ ਲਾਗੂ ਕਰਨ ਲਈ ਕਿਹਾ। ਅਦਾਲਤ ਨੇ ਇਹ ਵੀ ਕਿਹਾ ਕਿ ਕਿਸੇ ਵੀ ਗੈਰ-ਜ਼ਰੂਰੀ ਚੀਜ਼ਾਂ ‘ਤੇ ਰਾਸ਼ਟਰੀ ਗੀਤ ਨੂੰ ਨਾ ਤਾਂ ਛਾਪਿਆ ਜਾਵੇ ਅਤੇ ਨਾ ਹੀ ਲਾਇਆ ਜਾਵੇ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …