ਕਿਹਾ : ਇਮਰਾਨ ਦੇ ਭ੍ਰਿਸ਼ਟਾਚਾਰ ਕਾਰਨ ਪਾਕਿ ‘ਚ ਆਇਆ ਆਰਥਿਕ ਸੰਕਟ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਬਹੁਤ ਬੁਰੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੇਸ਼ ਵਿੱਚ ਆਰਥਿਕ ਸੰਕਟ ਦਾ ਕਾਰਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਭ੍ਰਿਸ਼ਟਾਚਾਰ ਅਤੇ ਮਾੜੇ ਸ਼ਾਸਨ ਨੂੰ ਦੱਸਿਆ। ਪੀਐੱਮ ਸ਼ਰੀਫ਼ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਸੱਤਾ ਵਿੱਚ ਆਈ ਜਦੋਂ ਪਾਕਿਸਤਾਨ ਪਹਿਲਾਂ ਹੀ ਕਈ ਸੰਕਟਾਂ ਦਾ ਸਾਹਮਣਾ ਕਰ ਰਿਹਾ ਸੀ। ਸ਼ਰੀਫ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਮਰਾਨ ਖਾਨ ਨੇ ਆਪਣੇ ਸਿਆਸੀ ਫਾਇਦੇ ਲਈ ਸਿਸਟਮ ਨੂੰ ਤਬਾਹ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਐਡਵਾਈਜ਼ਰ ਸ਼ਾਹਿਦ ਅਹਿਮਦ ਖਾਨ ਦਾ ਕਹਿਣਾ ਹੈ ਕਿ ਅਮਰੀਕਾ ਦਾ ਪਾਕਿਸਤਾਨ ਦੀ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਯੂ.ਐਸ. ਲਈ ਇਕ ਮਹੱਤਵਪੂਰਨ ਦੇਸ਼ ਹੈ ਅਤੇ ਚੀਨ ਦੇ ਨਾਲ ਉਸਦੇ ਸਬੰਧਾਂ ਨੂੰ ਦੇਖਦਿਆਂ ਉਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।