0.9 C
Toronto
Tuesday, January 6, 2026
spot_img
Homeਪੰਜਾਬਭਗਵੰਤ ਮਾਨ ਖਿਲਾਫ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖਤ ਸਾਹਿਬ

ਭਗਵੰਤ ਮਾਨ ਖਿਲਾਫ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖਤ ਸਾਹਿਬ

bhagwant-maan-picਭਗਵੰਤ ਮਾਨ ਨੇ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਦੀ ਥਾਂ ਕਿਹਾ
‘ਰਾਜ ਕਰੇਗਾ ਖਾਲਸਾ, ਮਰਾਸੀ ਰਹੇ ਨ ਕੋਇ’
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪਹੁੰਚੀ ਹੈ। ਭਾਜਪਾ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਭਗਵੰਤ ਮਾਨ ਨੇ ਸਟੇਜ ਤੋਂ ਸਿੱਖ ਕੌਮ ਦੇ ਨਾਅਰੇ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਨੂੰ ‘ਰਾਜ ਕਰੇਗਾ ਖਾਲਸਾ, ਮਰਾਸੀ ਰਹੇ ਨ ਕੋਇ’ ਬੋਲ ਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਰੋਜ਼ਾਨਾ ਅਰਦਾਸ ਤੇ ਹੋਰ ਮੌਕਿਆਂ ਸਮੇਂ ਵਰਤੇ ਜਾਂਦੇ ਨਾਅਰੇ ਨੂੰ ਭਗਵੰਤ ਮਾਨ ਵਲੋਂ ਤੋੜ-ਮਰੋੜ ਕੇ ਬੋਲਣਾ ਗਲਤ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਆਧਾਰ ‘ਤੇ ਇਸ ਮੁੱਦੇ ਨੂੰ ਪੰਜ ਸਿੰਘ ਸਾਹਿਬਾਨ ਦਰਮਿਆਨ ਵਿਚਾਰ ਕੇ ਕੋਈ ਫੈਸਲਾ ਲਿਆ ਜਾਵੇਗਾ।
ਦੂਜੇ ਪਾਸੇ ਇਹ ਕਿਹਾ ਜਾ ਰਿਹਾ ਹੈ ਕਿ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਗੁਰਬਾਣੀ ਦਾ ਸ਼ਬਦ ਨਹੀਂ ਬਲਕਿ ਸਿੱਖ ਕੌਮ ਦਾ ਇੱਕ ਨਾਅਰਾ ਹੈ ਜਿਸ ਨੂੰ ਸਿੱਖ ਰੋਜ਼ਾਨਾ ਅਰਦਾਸ ਦੇ ਨਾਲ ਪੜ੍ਹਦੇ ਹਨ।

RELATED ARTICLES
POPULAR POSTS