ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੁਰਸਕਾਰ ਕਮੇਟੀ ਦੀ ਮੀਟਿੰਗ ਅਕੈਡਮੀ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਅਕੈਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ।
ਅਕੈਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ ਪੁਰਸਕਾਰਾਂ ਵਿੱਚ ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ- ਸੁਰਜਨ ਸਿੰਘ ਜੀਰਵੀ ਨੂੰ, ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ: ਸਤਪਾਲ ਭੀਖੀ ਨੂੰ, ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ: ਜੰਗ ਬਹਾਦਰ ਗੋਇਲ ਨੂੰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ: ਡਾ. ਸੁਰਜੀਤ ਭੱਟੀ ਨੂੰ, ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ: ਜਤਿੰਦਰ ਬਰਾੜ ਨੂੰ, ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ: ਤੇਜਿੰਦਰ ਹਰਜੀਤ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …