-8.2 C
Toronto
Tuesday, February 10, 2026
spot_img
Homeਪੰਜਾਬਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ 'ਚ ਹੋਵੇਗਾ

ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ‘ਚ ਹੋਵੇਗਾ

ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 15 ਅਗਸਤ ਨੂੰ ਪਟਿਆਲਾ ਵਿਚ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਆਜ਼ਾਦੀ ਦਿਹਾੜੇ ‘ਤੇ ਹੁਸ਼ਿਆਰਪੁਰ ਵਿਖੇ ਕੁਲਤਾਰ ਸਿੰਘ ਸੰਧਵਾਂ ਅਤੇ ਜਲੰਧਰ ਵਿਖੇ ਜੈ ਕਿਸ਼ਨ ਰੋੜੀ ਤਿਰੰਗਾ ਲਹਿਰਾਉਣਗੇ।
ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਐਸ.ਏ.ਐਸ. ਨਗਰ, ਡਾ. ਬਲਜੀਤ ਕੌਰ ਬਠਿੰਡਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸਦੇ ਚੱਲਦਿਆਂ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਅਤੇ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣਗੇ। ਇਸ ਦੇ ਚੱਲਦਿਆਂ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੋਤ ਸਿੰਘ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

 

RELATED ARTICLES
POPULAR POSTS