ਅਦਾਲਤ ਦਾ ਮੰਨਣਾ ਹੈ ਕਿ ਪੁਲਿਸ ਦਾ ਰਵੱਈਆ ਰਿਹਾ ਸ਼ਰਮਨਾਕ
ਚੰਡੀਗੜ੍ਹ : ਹਰਿਆਣਾ ਵਿੱਚ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਬਦਮਾਸ਼ਾਂ ਵੱਲੋਂ ਔਰਤਾਂ ਦੀ ਪੱਤ ਲੁੱਟੇ ਜਾਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਪੀੜਤ ਵਿਅਕਤੀ ਲੀਗਲ ਸਰਵਿਸ ਅਥਾਰਿਟੀ ਦੇ ਸਕੱਤਰ ਕੋਲ ਸ਼ਿਕਾਇਤ ਦੇ ਸਕਦੇ ਹਨ। ਅਦਾਲਤ ਨੇ ਹਰਿਆਣਾ ਦੇ ਐਡਵੋਕੇਟ ਜਨਰਲ ਨੂੰ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਕਿਹਾ ਹੈ ਤਾਂ ਕਿ ਹੋਰ ਪੀੜਤ ਵੀ ਸਾਹਮਣੇ ਆ ਸਕਣ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ‘ਤੇ ਪਾ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਇਹ ਸ਼ਿਕਾਇਤ ਸੀਲਬੰਦ ਲਿਫਾਫੇ ਵਿੱਚ ਦਿੱਤੀ ਜਾ ਸਕਦੀ ਹੈ ਤੇ ਪੀੜਤ ਦੀ ਸ਼ਨਾਖਤ ਗੁਪਤ ਰੱਖੀ ਜਾਏਗੀ। ਅਦਾਲਤ ਦਾ ਮੰਨਣਾ ਹੈ ਕਿ ਪੁਲਿਸ ਦਾ ਰਵੱਈਆ ਸ਼ਰਮਨਾਕ ਰਿਹਾ ਹੈ ਤੇ ਇਸ ਲਈ ਸ਼ਿਕਾਇਤ ਸਿੱਧੀ ਨਿਆ ਪਾਲਿਕਾ ਕੋਲ ਭੇਜੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਜਾਟਾਂ ਦੇ ਰਾਖਵੇਂਕਰਨ ਅੰਦੋਲਨ ਦੌਰਾਨ ਬਦਮਾਸ਼ਾਂ ਵੱਲੋਂ ਔਰਤਾਂ ਦੀ ਪੱਤ ਲੁੱਟੇ ਜਾਣ ਬਾਰੇ ਮੀਡੀਆ ਰਿਪੋਰਟ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪ ਹੀ ਨੋਟਿਸ ਲੈ ਲਿਆ ਸੀ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …