ਕੁਝ ਪਾਰਟੀ ਵਰਕਰਾਂ ਵੱਲੋਂ ਨਵੀਂ ਪਾਰਟੀ ਅਕਾਲੀ ਦਲ ਅੰਮ੍ਰਿਤਸਰ (ਫ਼ਤਹਿ) ਬਣਾਉਣ ਦਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਪੰਥ, ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣ ਲਈ ਸਾਂਝਾ ਪ੍ਰੋਗਰਾਮ ਤਿਆਰ ਕਰਨ ਵਾਸਤੇ ਇੱਥੇ ਅੰਬੇਡਕਰ ਭਵਨ ਵਿੱਚ ਮਾਨ ਦਲ ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ‘ਚ ਉਨ੍ਹਾਂ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਹਿ) ਬਣਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਜਸਵੰਤ ਸਿੰਘ ਚੀਮਾ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਸਿਮਰਨਜੀਤ ਸਿੰਘ ਮਾਨ ਨਾਲ ਲੰਮਾ ਸਮਾਂ ਕੰਮ ਕਰਨ ਵਾਲੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੀ ਹਾਜ਼ਰ ਹੋਏ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਅਕਾਲੀ ਦਲ ਮਾਨ ਦੇ ਲੇਖੇ ਲਾ ਦਿੱਤੀ ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਨਹੀਂ ਪਾਈ ਅਤੇ ਜ਼ਲੀਲ ਕਰਕੇ ਪਾਰਟੀ ‘ਚੋਂ ਕੱਢ ਦਿੱਤਾ। ਇਸ ਮੌਕੇ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਉਹ ਪੰਥਕ ਸਨ ਅਤੇ ਰਹਿਣਗੇ। ਕੁਝ ਪਾਰਟੀ ਵਿਰੋਧੀ ਲੋਕਾਂ ਵੱਲੋਂ ਉਨ੍ਹਾਂ ਨਾਲ ਨਿੱਜੀ ਰੰਜਿਸ਼ ਰੱਖਦਿਆਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …