9.1 C
Toronto
Tuesday, September 22, 2026
spot_img
Homeਪੰਜਾਬਆਨੰਦ ਮੈਰਿਜ ਐਕਟ: ਬਾਦਲ ਵਿਰੋਧੀਆਂ ਨੂੰ ਕਮੇਟੀ 'ਚ ਪਾਉਣ ਨਾਲ ਸਿਆਸਤ ਭਖੀ

ਆਨੰਦ ਮੈਰਿਜ ਐਕਟ: ਬਾਦਲ ਵਿਰੋਧੀਆਂ ਨੂੰ ਕਮੇਟੀ ‘ਚ ਪਾਉਣ ਨਾਲ ਸਿਆਸਤ ਭਖੀ

ਆਨੰਦ ਮੈਰਿਜ ਐਕਟ: ਬਾਦਲ ਵਿਰੋਧੀਆਂ ਨੂੰ ਕਮੇਟੀ ‘ਚ ਪਾਉਣ ਨਾਲ ਸਿਆਸਤ ਭਖੀਪੰਜਾਬ ਸਰਕਾਰ ਵਲੋਂ ਸੱਦੀ ਜਾ ਰਹੀ ਹੈ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਿੱਖ ਸੰਸਥਾਵਾਂ ਦੇ ਆਗੂਆਂ ਤੇ ਪੰਥਕ ਸ਼ਖ਼ਸੀਅਤਾਂ ਸਮੇਤ ਕਾਨੂੰਨੀ ਮਾਹਿਰਾਂ ਨੂੰ ਸੱਦਾ ਦੇ ਕੇ ਸੂਬੇ ਦੀ ਸਿਆਸਤ ਮਘਾ ਦਿੱਤੀ ਹੈ।
ਇਸ ਮੀਟਿੰਗ ‘ਚੋਂ ਰਵਾਇਤੀ ਅਕਾਲੀ ਆਗੂਆਂ ਨੂੰ ਹੀ ਨਜ਼ਰਅੰਦਾਜ਼ ਨਹੀਂ ਕੀਤਾ ਗਿਆ ਸਗੋਂ ਸਿੱਖਾਂ ਦੀਆਂ ਨੁਮਾਇੰਦਾ ਸੰਸਥਾਵਾਂ ਮੰਨੀਆਂ ਜਾਂਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਸੰਸਥਾਵਾਂ ਦੇ ਪ੍ਰਤੀਨਿਧਾਂ ਨੂੰ ਵੀ ਮੀਟਿੰਗ ਲਈ ਜਾਰੀ ਨੋਟੀਫਿਕੇਸ਼ਨ ਵਿੱਚ ਥਾਂ ਨਹੀਂ ਦਿੱਤੀ ਗਈ। ਇਹ ਨੋਟੀਫਿਕੇਸ਼ਨ ਰਾਜ ਦੇ ਗ੍ਰਹਿ ਤੇ ਨਿਆਂ ਮਾਮਲੇ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ।
ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਵਿਚਾਰ ਕਰਨ ਵਾਲੇ ਮਾਹਿਰਾਂ ਅਤੇ ਸਿੱਖ ਸ਼ਖ਼ਸੀਅਤਾਂ ਦੀ ਮੀਟਿੰਗ ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਕਰਕੇ ਮੁਲਤਵੀ ਕੀਤੀ ਗਈ ਹੈ।
ਅਧਿਕਾਰੀ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੀਆਂ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਤੋਂ ਅਸਮਰੱਥਾ ਪ੍ਰਗਟਾਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐੱਮ. ਦਰਸ਼ਨ ਸ਼ਾਸਤਰੀ, ਦੋ ਕਾਨੂੰਨੀ ਮਾਹਿਰਾਂ ਪ੍ਰੋ. ਮਨਜੀਤ ਸਿੰਘ ਨਿੱਝਰ, ਪ੍ਰੋ. ਸੁਖਦਿਆਲ ਸਿੰਘ ‘ਤੇ ਅਧਾਰਿਤ ਇੱਕ ਟੀਮ ਨਾਲ ਮੀਟਿੰਗ ਕਰਨੀ ਸੀ। ਉਕਤ ਧਾਰਮਿਕ ਤੇ ਸਿੱਖ ਸ਼ਖ਼ਸੀਅਤਾਂ ਵਿੱਚ ਅਜਿਹੇ ਆਗੂ ਸ਼ਾਮਲ ਹਨ, ਜਿਨ੍ਹਾਂ ਨੂੰ ਬਾਦਲਾਂ ਦੇ ਧੁਰ ਸਿਆਸੀ ਵਿਰੋਧੀ ਮੰਨਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਨੂੰ ਹੀ ਸਿਫਾਰਸ਼ਾਂ ਕਰਨ ਦਾ ਅਧਿਕਾਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਿੱਖ ਸ਼ਖ਼ਸੀਅਤਾਂ ਦੀ ਮੀਟਿੰਗ ਸੱਦਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕਲੌਤੀ ਸਮਰੱਥ ਸੰਸਥਾ ਹੈ ਜੋ ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਤਹਿਤ ਆਨੰਦ ਕਾਰਜ ਵਰਗੀਆਂ ਧਾਰਮਿਕ ਰਵਾਇਤਾਂ ਅਤੇ ਇਸ ਦੀ ਸੰਵਿਧਾਨਕ ਵੈਧਤਾ ਦੀ ਪ੍ਰਕਿਰਿਆ ਬਾਰੇ ਸਿਫਾਰਸ਼ਾਂ ਕਰਨ ਦਾ ਅਧਿਕਾਰ ਰੱਖਦੀ ਹੈ। ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਕਠਪੁਤਲੀਆਂ ਵੱਲੋਂ ਸੱਦੀ ਮੀਟਿੰਗ ਨੂੰ ਅਕਾਲੀ ਦਲ ਤਮਾਸ਼ਾ ਸਮਝਦਾ ਹੋਇਆ ਰੱਦ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ, ਸਿੱਖ ਮਰਿਆਦਾ, ਸਿੱਖ ਰਵਾਇਤਾਂ, ਆਨੰਦ ਕਾਰਜ ਤੇ ਸਿੱਖ ਜੀਵਨ ਸ਼ੈਲੀ ਸਮੇਤ ਸਿੱਖ ਕੌਮ ਦਾ ਪ੍ਰਤੀਨਿਧ ਹੋਣ ਦਾ ਅਧਿਕਾਰ ਹੜੱਪਣ ਦੀ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਨੰਦ ਮੈਰਿਜ ਐਕਟ ਵਿਚ ਸੋਧਾਂ ਦੀ ਸਿਫਾਰਸ਼ ਵਾਸਤੇ ਸੱਦੀ ਮੀਟਿੰਗ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਤੇ ਸਿੱਖ ਜੀਵਨਸ਼ੈਲੀ ਬਾਰੇ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਆਰੋਪ ਲਾਇਆ ਕਿ ਭਗਵੰਤ ਮਾਨ ਨੂੰ ਗੈਰ-ਸਿੱਖ ਤੇ ਸਿੱਖ ਵਿਰੋਧੀ ਤਾਕਤਾਂ ਤੇ ਦਿੱਲੀ ਵਿਚ ਬੈਠੀਆਂ ਤਾਕਤਾਂ ਦੀ ਕਠਪੁਤਲੀ ਵਜੋਂ ਕੰਮ ਕਰਨਾ ਬੰਦ ਕਰਨਾ ਚਾਹੀਦਾ ਹੈ।
ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ 31 ਜੁਲਾਈ ਤੱਕ ਰਹਿਣਗੇ ਬੰਦ
ਚੰਡੀਗੜ੍ਹ : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤਕ ਸੈਲਾਨੀਆਂ ਲਈ ਬੰਦ ਰਹਿਣਗੇ।
ਦੱਸਿਆ ਗਿਆ ਕਿ ਇਨ੍ਹਾਂ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ‘ਤੇ ਜਨਵਰੀ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਇਨ੍ਹਾਂ ਸਥਾਨਾਂ ਨੂੰ ਦੇਖਣ ਲਈ ਹਰ ਰੋਜ਼ ਦੇਸ਼ ਅਤੇ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸੈਲਾਨੀ ਪਹੁੰਚਦੇ ਹਨ।

 

RELATED ARTICLES
POPULAR POSTS