23.8 C
Toronto
Tuesday, August 25, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਦਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਦਾ ਦਿੱਤਾ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਦਾ ਦਿੱਤਾ ਜਵਾਬਕਿਹਾ : ਚਾਰੋਂ ਬਿੱਲ ਪਾਸ ਹੋਣਗੇ, ਥੋੜ੍ਹਾ ਇੰਤਜ਼ਾਰ ਕਰੋ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੰਵਿਧਾਨਕ ਜਾਂ ਗੈਰ-ਸੰਵਾਧਾਨਿਕ, ਇਸ ਨੂੰ ਲੈ ਕੇ ਹੁਣ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਆਹਮੋ ਸਾਹਮਣੇ ਆ ਗਏ ਹਨ। ਰਾਜਪਾਲ ਪੰਜਾਬ ਨੇ ਜਿੱਥੇ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਚਿਠੀ ਲਿਖ ਕੇ ਇਜਲਾਸ ਸਬੰਧੀ ਰਾਏ ਨਾ ਲੈਣ ਅਤੇ ਦੂਜੀ ਵਾਰ ਉਸ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ। ਉਥੇ ਦੂਜੇ ਪਾਸੇ ਸੀਐਮ ਮਾਨ ਨੇ ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਵਿਚ ਲਿਆਂਦੇ ਗਏ ਚਾਰੋਂ ਬਿਲ ਪਾਸ ਹੋਣ ਨੂੰ ਲੈ ਕੇ ਥੋੜ੍ਹਾ ਇੰਤਜ਼ਾਰ ਕਰਨ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਵਿਚ ਨਵੇਂ ਬਣੇ ਹੋਸਟਲਾਂ ਦੇ ਉਦਘਾਟਨੀ ਸਮਾਗਮ ਵਿਚ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ, ਪੰਜਾਬ ਪੁਲਿਸ ਸੋਧ ਬਿੱਲ, ਯੂਨੀਵਰਸਿਟੀ ਲਾਅ ਅਮੈਂਡਮੈਂਟ ਬਿੱਲ ਅਤੇ ਪੰਜਾਬ ਐਫੀਲੀਏਟਿਡ ਕਾਲਜ ਸੋਧ ਬਿੱਲ ਅਜੇ ਤੱਕ ਰਾਜਪਾਲ ਬੀਐਲ ਪੁਰੋਹਿਤ ਹੋਰਾਂ ਕੋਲ ਪੈਂਡਿੰਗ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚਾਰੋਂ ਬਿੱਲ ਪਾਸ ਹੋਣਗੇ, ਥੋੜ੍ਹਾ ਇੰਤਜ਼ਾਰ ਕਰੋ।

 

RELATED ARTICLES
POPULAR POSTS